

ਮਾਨਸਾ(ਸਾਰਾ ਯਹਾ,ਬਲਜੀਤ ਸ਼ਰਮਾ) 28 ਦਸੰਬਰ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਰਾਠੀ ਵਿਖੇ ਨਗਰ ਪੰਚਾਇਤ ਅਤੇ ਕ੍ਰਿਕਟ ਟੀਮ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ 54 ਟੀਮਾਂ ਨੇ ਹਿੱਸਾ ਲਿਆ ਤੀਜੇ ਦਿਨ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਮਨੀਸ਼ ਬੱਬੀ ਦਾਨੇਵਾਲੀਆ ਖਿਡਾਰੀਆਂ ਦੇ ਰੂ ਬ ਰੂ ਹੋਏ ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਰਹਿਤ ਹੋ ਕੇ ਪਿੰਡਾਂ ਦੇ ਕਲੱਬਾਂ ਵੱਲੋਂ ਵੱਧ ਤੋ ਖੇਡ ਟੂਰਨਾਮੈਂਟ ਕਰਵਾਉਣ ਅਤੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਤਾਂ ਜੋ ਉਹ ਨਸ਼ਿਆਂ ਤੋਂ ਬਚ ਕੇ ਇੱਕ ਵਧੀਆ ਇਨਸਾਨ ਬਣ ਕੇ ਖਿਡਾਰੀ ਦੇ ਤੌਰ ਤੇ ਉਭਰਨ ਇਸ ਮੌਕੇ ਉਨ੍ਹਾਂ ਨੇ ਪਹਿਲੇ ਤਿੰਨ ਦਿਨਾਂ ਵਿੱਚ ਚੁਣਿਆ ਕਿ ਨੇ ਚਾਰ ਟੀਮਾਂ ਤਪਾ ਬਰਨਾਲਾ ਭੈਣੀ ਬਾਘਾ ਰਾਮਪੁਰਾ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਪਿੰਡ ਅਤੇ ਮਾਤਾ ਦਾ ਨਾਮ ਰੌਸ਼ਨ ਕਰਨ ਲਈ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਲੈਣ ਇਸ ਮੌਕੇ ਸਮੂਹ ਨਗਰ ਪੰਚਾਇਤ ਨਗਰ ਨਿਵਾਸੀਆਂ ਅਤੇ ਪਿੰਡ ਦੀ ਕ੍ਰਿਕਟ ਟੀਮ ਵੱਲੋਂ ਅਕਾਲੀ ਆਗੂ ਮੁਨੀਸ਼ ਬੱਬੀ ਦਾਨੇਵਾਲੀਆ ਨੂੰ ਇਕ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ























