ਨਗਰ ਕੀਰਤਨ ਦੌਰਾਨ ਲੱਗੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ, ਕਿਸੇ ਨੇ ਨਹੀਂ ਰੋਕਿਆ

0
56

ਫਤਿਹਗੜ੍ਹ ਸਾਹਿਬ: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦੀ ਸਮਾਪਤੀ ਹੋ ਰਹੀ ਹੈਡ ਇਸ ਮੌਕੇ ਲੱਖਾਂ ਦੀ ਗਿਣਤੀ ‘ਚ ਸੰਗਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ‘ਚ ਨਤਮਸਤਕ ਹੋਣ ਪਹੁੰਚੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ ‘ਚ ਅਕਾਲੀ ਦਲ ਅੰਮ੍ਰਿਤਸਰ ਨੇ ਖ਼ਾਲਿਸਤਾਨ ਦੇ ਝੰਡਿਆਂ ਸਣੇ ਸ਼ਮੂਲੀਅਤ ਕੀਤੀ।

ਪੰਜ ਪਿਆਰਿਆਂ ਦੀ ਅਗਵਾਈ ‘ਚ ਪਾਲਕੀ ਸਾਹਿਬ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਸੀ ਅਤੇ ਅੱਗੇ ਚੱਲ ਰਹੇ ਕੁਝ ਲੋਕ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾ ਰਹੇ ਸੀ, ਜਿਨ੍ਹਾਂ ਦਾ ਸਾਥ ਨਗਰ ਕੀਤਰਨ ‘ਚ ਸ਼ਾਮਲ ਹੋਈ ਸੰਗਤ ਵੀ ਦਿੱਤਾ। ਇਸ ਦੌਰਾਨ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਪੁਲਿਸ ਨੇ ਉਨ੍ਹਾਂ ਨੂੰ ਨਹੀਂ ਰੋਕਿਆ। ਇਹ ਨਾਅਰੇ ਨਗਰ ਕੀਰਤਨ ਦੀ ਸਮਾਪਤੀ ਤਕ ਜਾਰੀ ਰਹੇ।

LEAVE A REPLY

Please enter your comment!
Please enter your name here