ਪੰਜਾਬ ਸਰਕਾਰ ਵੱਲੋਂ ਗ਼ਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਬੁੱਤ ਸਥਾਪਤ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

0
11

ਚੰਡੀਗੜ, (ਸਾਰਾ ਯਹਾ,ਬਲਜੀਤ ਸ਼ਰਮਾ) 4 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਗ਼ਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦੇ 150ਵੇਂ ਜਨਮ ਦਿਹਾੜੇ ਮੌਕੇ ਇਸ ਮਹਾਨ ਆਜ਼ਾਦੀ ਘੁਲਾਟੀਏ ਦਾ ਬੁੱਤ ਸਥਾਪਤ ਕਰੇਗੀ।
ਮੁੱਖ ਮੰਤਰੀ ਨੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਮਹਾਨ ਇਨਕਲਾਬੀ ਬਾਬਾ ਸੋਹਣ ਸਿੰਘ ਭਕਨਾ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇ। ਬਾਬਾ ਭਕਨਾ ਨੇ ਬਰਤਾਨਵੀ ਸ਼ਾਸਨ ਦੇ ਜ਼ੁਲਮਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਣ ਲਈ ਗ਼ਦਰ ਪਾਰਟੀ ਦੀ ਸਥਾਪਨਾ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਲੋਕ ਅੱਜ ਬਾਬਾ ਭਕਨਾ ਸਣੇ ਅਨੇਕਾਂ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਅਤੇ ਕ੍ਰਾਂਤੀਕਾਰੀਆਂ ਜਿਵੇਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ੳੂਧਮ ਸਿੰਘ ਅਤੇ ਮਦਨ ਲਾਲ ਢੀਂਗਰਾ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦ ਹਵਾ ਵਿੱਚ ਸਾਹ ਲੈ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਕੌਮੀ ਨਾਇਕਾਂ ਨੂੰ ਮੂਰਤੀ ਦੇ ਮਾਧਿਅਮ ਰਾਹੀਂ ਰੂਪਮਾਨ ਕਰਕੇ ਅਮਰ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਨੌਜਵਾਨ ਪੀੜੀ ਇਨਾਂ ਮਹਾਨ ਕ੍ਰਾਂਤੀਕਾਰਾਂ ਦੇ ਜੀਵਨ ਤੋਂ ਸੇਧ ਲੈ ਸਕੇ ਅਤੇ ਕੌਮ ਲਈ ਕੁਰਬਾਨ ਹੋਣ ਵਾਲੇ ਇਨਾਂ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਆਂ ਵਾਂਗ ਹਿੰਮਤ ਤੇ ਨਿਡਰਤਾ ਦੀ ਭਾਵਨਾ ’ਚ ਰੰਗੇ ਜਾ ਸਕਣ।

LEAVE A REPLY

Please enter your comment!
Please enter your name here