

ਮਾਨਸਾ 08 ਜਨਵਰੀ ( ਬੀਰਬਲ ਧਾਲੀਵਾਲ ) ਕੇਂਦਰ ਸਰਕਾਰ ਦੀਆਂ ਰਾਸ਼ਟਰ ਵਿਰੋਧੀ ਅਤੇ ਜਨ ਵਿਰੋਧੀ ਨੀਤੀਆਂ ਦੇ ਖਿਲਾਫ਼ ਟਰੇਡ ਯੂਨੀਅਨ ਕਿਸਾਨ ਅਤੇ ਮਜ਼ਦੂਰ ਯੂਨੀਅਨਾਂ ਵੱਲੋਂ ਬੁੱਧਵਾਰ ਨੂੰ ਸਾਲ ਦੇ ਪਹਿਲੇ ਹਫ਼ਤੇ ਹੀ ਪੇਂਡੂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਜਿਸ ਦੇ ਤਹਿਤ ਮਾਨਸਾ ਜ਼ਿਲ੍ਹਾ ਪੂਰਨ ਰੂਪ ਵਿਚ ਬੰਦ ਰਿਹਾ ਲੋਕਾਂ ਨੇ ਆਪਣੇ ਕਾਰੋਬਾਰ ਬੰਦ ਰੱਖੇ ਅਤੇ ਬੰਦ ਦਾ ਭਾਰਤ ਬੰਦ ਦਾ ਸਮਰਥਨ ਕੀਤਾ ਉਥੇ ਹੀ ਖੱਬੇ ਪੱਖੀ ਦਲਾਂ ਵੱਲੋਂ ਸ਼ਹਿਰ ਵਿੱਚ ਰਾਸ਼ਟਰ ਵਿਰੋਧੀ ਅਤੇ ਜਨ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਰੈਲੀ ਕੀਤੀ ਗਈ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਤੋਂ ਤਿੰਨ ਵਜੇ ਤੱਕ ਰੇਲਵੇ ਟਰੈਕ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਸੀ ਇਹ ਐਨਆਰਸੀ ਕਾਨੂੰਨ ਰੱਦ ਕਰਵਾਉਣ ਸੰਵਿਧਾਨ ਨੂੰ ਬਚਾਉਣ ਮਹਿੰਗਾਈ ਨੂੰ ਰੋਕਣ ਸਿੱਖਿਆ ਸਿਹਤ ਸੁਵਿਧਾਵਾਂ ਤੇ ਰੁਜ਼ਗਾਰ ਦੀ ਗਾਰੰਟੀ ਦੇ ਲਈ ਟ੍ਰੇਂਡ ਯੂਨੀਅਨ ਅਤੇ ਕਿਸਾਨ ਯੂਨੀਅਨਾਂ ਵੱਲੋਂ ਪੇਂਡੂ ਭਾਰਤ ਬੰਦ

ਰੱਖਣ ਦੇ ਐਲਾਨ ਦੇ ਤਹਿਤ ਮਾਨਸਾ ਜ਼ਿਲ੍ਹਾ ਪੂਰਨ ਰੂਪ ਵਿੱਚ ਬੰਦ ਦਿਖਾਈ ਦਿੱਤਾ ਜਿਸ ਦੌਰਾਨ ਵੱਖ ਵੱਖ ਟਰੇਡ ਯੂਨੀਅਨਾਂ ਅਤੇ ਕਿਸਾਨ ਯੂਨੀਅਨਾਂ ਨੇ ਬਾਰਾਂ ਹੱਟਾਂ ਚੌਕ ਗੁਰਦੁਆਰਾ ਚੌਕ ਬੱਸ ਸਟੈਂਡ ਚੌਕ ਵਿਖੇ ਰੈਲੀ ਕਰਕੇ ਸ਼ਹਿਰ ਚ ਪ੍ਰਦਰਸ਼ਨ ਕੀਤਾ ਜਿਸ ਦੇ ਤਹਿਤ ਸੰਬੋਧਨ ਕਰਦੇ ਹੋਏ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਅਤੇ ਬਲਕਰਨ ਬੱਲੀ ਨੇ ਨਿੱਜੀਕਰਨ ਦਾ ਵਿਰੋਧ ਕੀਤਾ ਅਤੇ ਨਾਗਰਿਕਤਾ ਸੋਧ ਬਿੱਲ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹੋਏ ਕਿਹਾ ਕਿ ਭਾਰਤ ਬੰਦ ਕਰਨ ਦਾ ਮਾਕਸ ਕੇ ਮਕਸਦ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਜਾਣਾ ਹੈ ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਮੰਦੀ ਦੀ ਮਾਰ ਹੈ ਪਰ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰ ਪਬਲਿਕ ਸੈਕਟਰ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ ਉਧਰ ਕਿਸਾਨ ਜਥੇਬੰਦੀਆਂ ਵੱਲੋਂ ਵੀ ਫ਼ਸਲਾਂ ਦੇ ਪੂਰੇ ਭਾਅ ਲੈਣ ਦੇ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਪੂਰਨ ਕਰਜ਼ਾ ਮੁਆਫ਼ੀ ਅਤੇ ਪਰਾਲੀ ਸਾੜਨ ਦੇ ਦੋਸ਼ ਤਹਿਤ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਕਰਨ ਤੇ ਦੋ ਦਰਜਨ ਹੋਰ ਕਿਸਾਨੀ ਮੰਗਾਂ ਨੂੰ ਹੱਲ ਕਰਵਾਉਣ ਦੇ ਲਈ ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਫੈਸਲੇ ਅਨੁਸਾਰ ਮਾਲਵਾ ਖੇਤਰ ਬੜੀਆਂ ਦੱਸ ਸਰਗਰਮ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ ਦਿੱਲੀ ਰੇਲ ਮਾਰਗ ਮਾਨਸਾ ਵਿਖੇ ਇੱਕ ਤੋਂ ਤਿੰਨ ਵਜੇ ਤੱਕ ਟਰੇਨਾਂ ਦਾ ਚੱਕਾ ਜਾਮ ਕਰਕੇ ਬੰਦ ਕੀਤਾ ਗਿਆ ਵੱਡੀ ਗਿਣਤੀ ਵਿੱਚ ਰੇਲਵੇ ਟ੍ਰੈਕ ਤੇ ਬੈਠੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕਿਸਾਨੀ ਮੰਗਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਰਾਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪੰਜਾਬ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ ਕਿਉਂਕਿ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਨੇ ਜਿਸ ਨੂੰ ਰੋਕਣ ਦੇ ਲਈ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਜਗ੍ਹਾ ਲੋਕਾਂ ਦਾ ਧਿਆਨ ਮੁੱਦਿਆਂ ਤੋਂ ਭਟਕਾ ਕੇ ਹੋਰ ਪਾਸੇ ਲਗਾ ਰਹੀ ਹੈ ਉਨ੍ਹਾਂ ਕਿਹਾ ਕਿ ਅੱਜ ਪੂਰੇ ਭਾਰਤ ਵਿੱਚ ਕੇਂਦਰ ਸਰਕਾਰ ਦੇ ਖ਼ਿਲਾਫ਼ ਇੱਕ ਸੰਕੇਤਕ ਭਾਰਤ ਬੰਦ ਦਾ ਹੀ ਸੱਦਾ ਸੀ ਜੇਕਰ ਮੋਦੀ ਸਰਕਾਰ ਵੱਲੋਂ ਜਲਦ ਹੀ ਕਿਸਾਨ ਮਜ਼ਦੂਰ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਵੀ ਤੇਜ਼ ਸੰਘਰਸ਼ ਕੀਤਾ ਜਾਵੇਗਾ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਜਗਦੇਵ ਸਿੰਘ ਭੈਣੀਬਾਘਾ ਪੰਜਾਬ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਰੁਲਦੂ ਸਿੰਘ ਮਾਨਸਾ ਸੂਬਾ ਆਗੂ ਗੋਰਾ ਸਿੰਘ ਭੈਣੀਬਾਘਾ ਬਲਕਰਨ ਸਿੰਘ ਬੱਲੀ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਮਜ਼ਦੂਰ ਅਤੇ ਟਰੇਡ ਯੂਨੀਅਨਾਂ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ























