ਕੁੜੀਆਂ ਅਤੇ ਮੁੰਡਿਆਂ ਨੂੰ ਇਕ ਸਮਾਨ ਸਮਝਣਾ ਚਾਹੀਦਾ ਹੈ: ਡਿਪਟੀ ਕਮਿਸ਼ਨਰ

0
32

ਮਾਨਸਾ, 16 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ): ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਦੁਆਰਾ ਅੱਜ ਸਥਾਨਕ ਬੱਚਤ ਭਵਨ ਵਿਖੇ 51 ਨਵਜੰਮੀਆ ਬੱਚੀਆਂ ਦੀ ਲੋਹੜੀ ਬਾਲੀ ਗਈ। ਬੱਚੀਆਂ ਦੀਆਂ ਮਾਵਾਂ ਨੂੰ ਤੋਹਫ਼ੇ ਅਤੇ ਸਰਟੀਫਿਕੇਟ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
    ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਧੀਆਂ ਪੁੱਤਾਂ ਨਾਲੋਂ ਕਿਤੇ ਵੀ ਘੱਟ ਨਹੀਂ ਹਨ। ਕੁੜੀਆਂ ਨੂੰ ਮੁੰਡਿਆਂ ਵਾਂਗ ਹੀ ਬਰਾਬਰ ਮੌਕੇ ਦੇਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਪਰਵਰਿਸ਼ ਵਿਚ ਕੋਈ ਫਰਕ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਕੁੜੀਆਂ ਨਾਲ ਹਮਦਰਦੀ ਰੱਖਣ ਦੀ ਬਜਾਇ ਉਨ੍ਹਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਆਪ ਹੀ ਦੁਨੀਆ ਦਾ ਸਾਹਮਣਾ ਕਰਨ ਦੇ ਯੋਗ ਹੋਣ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਦੇ ਸਮੂਹ ਸਟਾਫ਼ ਨੂੰ ਇਹ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ।


    ਇਸ ਮੌਕੇ ਲੋਹੜੀ ਬਾਲੀ ਗਈ ਅਤੇ 0 ਤੋਂ 3 ਸਾਲ ਤੱਕ ਦੀਆਂ ਬੱਚੀਆਂ ਦੀਆਂ ਮਾਵਾਂ ਨੂੰ ਕੰਬਲ, ਖਾਣ ਪੀਣ ਦਾ ਸਾਮਾਨ ਅਤੇ ਸਰਟੀਫਿਕੇਟ ਵੀ ਵੰਡੇ ਗਏ।
    ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਲਵਲੀਨ ਕੌਰ, ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ ਦੁਆਰਾ ਕੰਬਲ ਵੰਡੇ ਗਏ। ਸ੍ਰੀ ਭੋਲਾ ਸਿੰਘ ਦੁਆਰਾ ਸਟੇਜ ਸੰਚਾਲਨ ਕੀਤਾ ਗਿਆ। ਇਸ ਤੋਂ ਇਲਾਵਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਗਰੂਪ ਭਾਰਤੀ, ਸੀ.ਡੀ.ਪੀ.ਓ. ਸ੍ਰੀਮਤੀ ਕਿਰਨ, ਸੀ.ਡੀ.ਪੀ.ਓ. ਸ੍ਰੀਮਤੀ ਨੇਹਾ, ਵਨ ਸਟੋਪ ਸੈਂਟਰ ਤੋਂ ਗਗਨ, ਆਂਗਣਵਾੜੀ ਵਰਕਰ, ਸੁਪਰਵਾਇਜ਼ਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਸਟਾਫ਼ ਮੈਂਬਰ ਮੌਜੂਦ ਸਨ।

LEAVE A REPLY

Please enter your comment!
Please enter your name here