ਨੇਮ ਚੰਦ ਚੌਧਰੀ ਨੇ ਕੀਤੀਆਂ ਆਪ ਵਰਕਰਾਂ ਨਾਲ ਵੱਖ ਵੱਖ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ

0
50

ਮਾਨਸਾ 23 ਜਨਵਰੀ (ਬਪਸ): ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਰਕਰਾਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹਲਕਾ ਸਰਦੂਲਗੜ੍ਹ ਦੇ ਆਮ ਆਦਮੀ ਪਾਰਟੀ ਦੇ ਵਰਕਰ ਨੇਮ ਚੰਦ ਚੌਧਰੀ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਵਰਕਰਾਂ ਨੂੰ ਮਿਲ ਕੇ ਭਰਵੀਆਂ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਪੋ ਆਪਣਾ ਯੋਗਦਾਨ ਪਾਉਣ ਲਈ ਕਿਹਾ। ਅੱਜ ਚੌਧਰੀ ਵੱਲੋਂ ਹਲਕੇ ਦੇ ਪਿੰਡ ਕੋਰਵਾਲਾ, ਝੰਡੂਕੇ, ਲਾਲਿਆਂਵਾਲੀ, ਮੀਰਪੁਰ, ਬਰਨ, ਫਤਿਹਪੁਰ, ਨੰਦਗੜ੍ਹ, ਘੁੱਦੂਵਾਲਾ ਆਦਿ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਮਿਲੇ ਤੇ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ। ਨੇਮ ਚੰਦ ਚੌਧਰੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਹਲਕੇ ਦੇ ਨੌਜਵਾਨਾਂ ਅਤੇ ਆਪ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ ਤੇ ਉਹ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਲਈ ਦਿੱਲੀ ਪਹੁੰਚ ਕੇ ਆਪੋ ਆਪਣਾ ਯੋਗਦਾਨ ਪਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਵੇਖਦਿਆਂ ਦਿੱਲੀ ਦੀ ਜਨਤਾ ਇਸ ਵਾਰ ਫੇਰ ਤੋਂ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਦੇ ਹੱਕ ਚ ਜਿਤਾ ਕੇ ਫਿਰ ਤੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਬਣਾਉਣਗੇ।

LEAVE A REPLY

Please enter your comment!
Please enter your name here