ਬੇਟੀ ਬਚਾਓ ਬੇਟੀ ਪੜ੍ਹਾਓ ਸਪਤਾਹ ਤਹਿਤ ਜਾਗਰੂਕਤਾ ਰੈਲੀ ਕੱਢੀ

0
12

ਮਾਨਸਾ, 25 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ)  ): ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਚਲਾਏ ਬੇਟੀ ਬਚਾਓ ਬੇਟੀ ਪੜ੍ਹਾਓ ਸਪਤਾਹ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬੱਸ ਸਟੈਂਡ ਤੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਕੀਤੀ।
ਰੈਲੀ ਵਿਚ ਐਸ.ਐਸ.ਮਿੱਤਲ ਸਕੂਲ ਦੀਆਂ ਵਿਦਿਆਰਥਣਾਂ, ਆਂਗਣਵਾੜੀ ਵਰਕਰਾਂ, ਸੁਪਰਵਾਇਜ਼ਰ, ਹੈਲਪਰ, ਸੀ.ਡੀ.ਪੀ.ਓ. ਅਤੇ ਵਨ ਸਟੋਪ ਸੈਂਟਰ ਦੇ ਵਰਕਰ ਸ਼ਾਮਲ ਹੋਏ। ਉਨ੍ਹਾਂ ਬੇਟੀਆਂ ਨੂੰ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਮੁੰਡਿਆਂ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਹੱਥਾਂ ਵਿਚ ਸਲੋਗਨ ਬੋਰਡ ਫੜ ਕੇ ਅਤੇ ਸਲੋਗਨ ਬੋਲ ਕੇ ਲੋਕਾਂ ਨੂੰ ਜਾਗਰੂਕ ਕੀਤਾ।
ਇਸ ਦੌਰਾਨ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਸਿਹਤ ਵਿਭਾਗ ਵੱਲੋਂ ਕੁੜੀਆਂ ਚ ਖੂਨ ਦੀ ਕਮੀ ਨੂੰ ਚੈੱਕ ਕਰਨ ਲਈ ਮੁਫਤ ਜਾਂਚ ਕੈਂਪ ਲਾਇਆ ਗਿਆ। ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣਾ ਚੈੱਕਅਪ ਕਰਵਾਇਆ। ਡਾਕਟਰਾਂ ਵੱਲੋਂ ਖੂਨ ਦਾ ਲੈਵਲ ਸਹੀ ਰੱਖਣ ਲਈ ਸਿਹਤਮੰਦ ਖਾਣਾ ਖਾਣ ਦੀ ਸਲਾਹ ਦਿੱਤੀ ਗਈ।
ਇਸ ਤੋਂ ਇਲਾਵਾ ਵੱਖ ਵੱਖ ਆਂਗਣਵਾੜੀ ਕੇਂਦਰਾਂ ਵਿਚ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਤਹਿਤ ਆਮ ਜਨਤਾ ਨੂੰ ਵੋਟਾਂ ਦੇ ਅਧਿਕਾਰਾਂ ਅਤੇ ਜੁੰਮੇਵਾਰੀਆਂ ਸਬੰਧੀ ਦੱਸਿਆ ਗਿਆ।

LEAVE A REPLY

Please enter your comment!
Please enter your name here