

ਨਾਗਰਿਕਤਾ ਸੋਧ ਬਿੱਲ ਦੇ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਚੱਲ ਰਹੇ ਮੋਰਚੇ ਦੀ ਹਮਾਇਤ ਵਿੱਚ ਅੱਜ ਇੱਥੋਂ ਪੰਜਾਬ ਕਿਸਾਨ ਯੂਨੀਅਨ ਅਤੇ ਸੀਪੀਆਈ ਐਮਐਲ ਲਿਬਰੇਸ਼ਨ ਦਾ ਇੱਕ ਜਥਾ ਰਵਾਨਾ ਹੋਇਆ ।ਜਥੇ ਦੀ ਅਗਵਾਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਸੀਪੀਆਈ ਐਮਐਲ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਸੁਖਦਰਸ਼ਨ ਨੱਤ ਕਰ ਰਹੇ ਸਨ ।ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕੇ ਸੀਪੀਆਈ ਐਮਐਲ ਲਿਬਰੇਸ਼ਨ ਆਪਣੀਆਂ ਜਨਤਕ ਜਥੇਬੰਦੀਆਂ ਸਮੇਤ ਭਾਜਪਾ ਸਰਕਾਰ ਦੇ ਨਾਦਰਸ਼ਾਹੀ ਕਾਨੂੰਨਾਂ ਦਾ ਡਟ ਕੇ ਵਿਰੋਧ ਕਰਦੀ ਹੈ ਅਤੇ ਇਸ ਤਰ੍ਹਾਂ ਦੇ ਜਥੇ ਲਗਾਤਾਰ ਭੇਜੇ ਜਾਣਗੇ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਤੋਂ ਭੱਜੀ ਭਾਜਪਾ ਸਰਕਾਰ ਜਨਤਾ ਦਾ ਧਿਆਨ ਇਨ੍ਹਾਂ ਮੁੱਦਿਆਂ ਤੋਂ ਲਾਂਭੇ ਕਰਨ ਲਈ ਅਜਿਹੇ ਕਾਲੇ ਕਾਨੂੰਨ ਲਿਆ ਰਹੀ ਹੈ ਜਦੋਂ ਕਿ ਉਸ ਨੂੰ ਚਾਹੀਦਾ ਹੈ ਕਿ ਉਹ ਬੇਰੁਜ਼ਗਾਰੀ ਦਾ ਇੱਕ ਰਜਿਸਟਰ ਬਣਾਵੇ ਕਿਸਾਨੀ ਕਰਜ਼ਿਆਂ ਦਾ ਇੱਕ ਰਜਿਸਟਰ ਬਣਾਵੇ ਅਤੇ ਕਿੰਨੇ ਵਾਅਦੇ ਪੂਰੇ ਕੀਤੇ ਗਏ ਹਨ ਅਜਿਹੀ ਜਾਣਕਾਰੀ ਦਿੰਦਾ ਹੋਇਆ ਇੱਕ ਰਜਿਸਟਰ ਬਣਾਵੇ ।























