–ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

0
19

ਮਾਨਸਾ, 05 ਫਰਵਰੀ (ਸਾਰਾ ਯਹਾ,ਬਲਜੀਤ ਸ਼ਰਮਾ): ਜ਼ਿਲ੍ਹਾ ਮੈਜਿਸਟਰੇਟ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ  ਜ਼ਿਲ੍ਹੇ ਦੇ ਸਾਈਬਰ ਕੈਫੇ, ਐÎਸ. ਟੀ. ਡੀ. ਅਤੇ ਪੀ. ਸੀ. ਓ. ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐÎਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।
ਫੌਜਦਾਰੀ ਜਾਬਤਾ 1973 ਦੀ ਧਾਰਾ 144 ਤਹਿਤ ਜਾਰੀ ਇਨ੍ਹਾਂ ਹੁਕਮਾਂ ਮੁਤਾਬਿਕ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ਤੇ ਸ਼ੱਕ ਹੋਣ ਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।
           ਇਹ ਹੁਕਮ 31 ਮਾਰਚ 2020 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here