-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਸਵੈ ਰੋਜ਼ਗਾਰ ਕੈਂਪ ਵਿਚ 356 ਪ੍ਰਾਰਥੀਆਂ ਨੇ ਲਿਆ ਭਾਗ

0
12

ਮਾਨਸਾ, 07 ਫਰਵਰੀ (ਸਾਰਾ ਯਹਾ,ਬਲਜੀਤ ਸ਼ਰਮਾ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵੱਲੋਂ ਆਯੋਜਿਤ ਕੀਤੇ ਗਏ ਸਵੈ ਰੋਜ਼ਗਾਰ ਕੈਂਪ ਵਿੱਚ 356 ਪ੍ਰਾਰਥੀਆਂ ਨੇ ਭਾਗ ਲਿਆ। ਇਨ੍ਹਾਂ ਵਿੱਚੋਂ 100 ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਅਤੇ ਸਕਿੱਲ ਡਿਵੈਲਪਮੈਂਟ ਕੋਰਸਾਂ ਲਈ ਸ਼ਨਾਖਤ ਕੀਤਾ ਗਿਆ, ਜਿਸ ਵਿੱਚ ਮੁੱਖ ਰੂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਕਾਸ ਵਿਭਾਗ, ਐਸ.ਸੀ.ਕਾਰਪੋਰੇਸ਼ਨ ਵਿਭਾਗ, ਬੀ.ਸੀ.ਕਾਰਪੋਰੇਸ਼ਨ ਵਿਭਾਗ, ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ, ਕਿਰਤ ਵਿਭਾਗ,ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸੀ.ਐਸ.ਸੀ ਵਿਭਾਗ ਸ਼ਾਮਿਲ ਸਨ।
    ਇਸ ਦੌਰਾਨ ਸਹਾਇਕ ਕਮਿਸ਼ਨਰ(ਜ਼), ਸ਼੍ਰੀ ਨਵਦੀਪ ਕੁਮਾਰ ਨੇ ਕੌਫੀ ਵਿਦ ਬਿਊਰੋਕਰੇਸੀ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਨਾਲ ਗਲਬਾਤ ਕਰਦਿਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕਿਤਾਬਾਂ ਅਤੇ ਤਰੀਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਪ੍ਰੋਤਸਾਹਿਤ ਕੀਤਾ। ਇਸ ਤੋਂ ਇਲਾਵਾ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਦੀਆਂ ਵਿਦਿਆਰਥਣਾਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਵਿਦਿਆਰਥਣਾਂ ਨੇ ਗਰੁੱਪ ਸਾਂਗ, ਧਾਰਮਿਕ ਅਤੇ ਸੱਭਿਆਚਾਰਕ ਗੀਤ ਪੇਸ਼ ਕੀਤੇ।

LEAVE A REPLY

Please enter your comment!
Please enter your name here