ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਮਾਂ ਨੂੰ 1.50 ਲੱਖ ਰੁਪਏ ਦਾ ਚੈੱਕ ਭੇਟ

0
17

ਚੰਡੀਗੜ•,(ਸਾਰਾ ਯਹਾ,ਬਲਜੀਤ ਸ਼ਰਮਾ) 7 ਫਰਵਰੀ ਖਿਡਾਰੀਆਂ ਦੀ ਸਾਂਭ-ਸੰਭਾਲ ਦਾ ਵਾਅਦਾ ਨਿਭਾਉਂਦਿਆਂ ਪੰਜਾਬ ਸਰਕਾਰ ਨੇ ਕੌਮਾਂਤਰੀ ਪੱਧਰ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਮਾਤਾ ਨੂੰ ਅੱਜ 1.50 ਲੱਖ ਰੁਪਏ ਦਾ ਚੈੱਕ ਭੇਟ ਕੀਤਾ।
ਇਹ ਖੁਲਾਸਾ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਇਹ ਚੈੱਕ ਡਾਇਰੈਕਟਰ ਖੇਡਾਂ ਸ੍ਰੀ ਸੰਜੈ ਪੋਪਲੀ ਅਤੇ ਡਿਪਟੀ ਡਾਇਰੈਕਟਰ ਖੇਡਾਂ ਸ੍ਰੀ ਕਰਤਾਰ ਸਿੰਘ ਨੇ ਸੌਂਪਿਆ। ਜ਼ਿਕਰਯੋਗ ਹੈ ਕਿ ਸਿਮਰਨਜੀਤ ਕੌਰ ਇਸ ਸਮੇਂ 2020 ਟੋਕੀਓ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਸਤੇ ਕੈਂਪ ਲਗਾ ਰਹੀ ਹੈ। ਉਸ ਨੇ 2018 ਵਿੱਚ ਨਵੀਂ ਦਿੱਲੀ ਵਿੱਚ ਹੋਏ ਵਿਸ਼ਵ ਕੱਪ ਦੌਰਾਨ ਕਾਂਸੀ ਦਾ ਤਮਗਾ ਜਿੱਤਿਆ ਸੀ।
ਡਾਇਰੈਕਟਰ ਸ੍ਰੀ ਪੋਪਲੀ ਅਤੇ ਡਿਪਟੀ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਨੇ ਸਿਮਰਨਜੀਤ ਦੀਆਂ ਉਪਲਬਧੀਆਂ ਦੀ ਸ਼ਲਾਘਾ ਕਰਦਿਆਂ ਉਸ ਦੀ ਮਾਤਾ ਨੂੰ ਭਰੋਸਾ ਦਿੱਤਾ ਕਿ ਪੰਜਾਬ ਲਈ ਨਾਮਣਾ ਖੱਟਣ ਵਾਲੇ ਖਿਡਾਰੀਆਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਰਹੇਗੀ।

LEAVE A REPLY

Please enter your comment!
Please enter your name here