-ਸੂਬਾ ਪੱਧਰੀ ਦੁੱਧ ਚੁਆਈ ਤੇ ਨਸਲ ਮੁਕਾਬਲਿਆਂ ਸਬੰਧੀ ਪਸ਼ੂ ਮੇਲਾ ਬਟਾਲਾ ਵਿਖੇ

0
12

ਮਾਨਸਾ, 11 ਫਰਵਰੀ (ਸਾਰਾ ਯਹਾ,ਬਲਜੀਤ ਸ਼ਰਮਾ) : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ 11ਵੀਂ ਪਸ਼ੂ ਧਨ ਚੈਪੀਅਨਸ਼ਿਪ ਬਟਾਲਾ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮਾਨਸਾ ਡਾ. ਰਵੀ ਗਾਬਾ ਨੇ ਦੱਸਿਆ ਕਿ ਇਹ ਮੁਕਾਬਲੇ 27 ਫਰਵਰੀ ਤੋਂ ਲੈ ਕੇ 2 ਮਾਰਚ, ਪੰਜ ਦਿਨ ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਪਸ਼ੂ ਪਾਲਕਾਂ ਦੇ ਲਈ ਲੰਗਰ ਦਾ ਪ੍ਰਬੰਧ ਵਿਭਾਗ ਵੱਲੋਂ ਕੀਤਾ ਜਾਵੇਗਾ ਅਤੇ ਪਸ਼ੂਆਂ ਦੇ ਠਹਿਰਣ ਲਈ ਤੰਬੂ ਅਤੇ ਚਾਰੇ ਦਾ ਪ੍ਰਬੰਧ ਵੀ ਵਿਭਾਗ ਵੱਲੋਂ ਮੁਫਤ ਕੀਤਾ ਜਾਵੇਗਾ।  ਡਾ. ਰਵੀ ਗਾਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣਾ ਚਾਹੁੰਦੀ ਹੈ ਇਸ ਲਈ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਦੀ ਲੋੜ ਹੈ। ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਗਊਆਂ, ਮੱਝਾਂ, ਘੋੜੇ, ਘੋੜੀਆਂ, ਸੂਰ, ਬੱਕਰੀਆਂ, ਭੇਡਾਂ, ਮੁਰਗੀਆਂ ਅਤੇ ਕੁੱਤਿਆਂ ਦੇ ਨਸਲ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੱਝਾਂ ਅਤੇ ਗਾਵਾਂ ਵਿੱਚ ਦੁੱਧ ਚੁਆਈ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਦੁੱਧ ਚੁਆਈ ਅਤੇ ਨਸਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਨੂੰ 2 ਕਰੋੜ ਤੱਕ ਦੇ ਨਗਦ ਇਨਾਮ ਦਿੱਤੇ ਜਾਣਗੇ।  ਡਿਪਟੀ ਡਾਇਰੈਕਟਰ ਸ਼੍ਰੀ ਗਾਬਾ ਨੇ ਦੱਸਿਆ ਕਿ ਇਸ ਮੇਲੇ ਵਿੱਚ ਕਿਸੇ ਵੀ ਉਮਰ ਦਾ ਜਾਨਵਰ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਪੰਜ ਦਿਨ ਕਿਸਾਨਾਂ ਨੂੰ ਟਰੇਨਿੰਗ ਦੇਣ ਲਈ ਸੈਮੀਨਾਰ ਲਗਾਏ ਜਾਣਗੇ। ਇਸ ਤੋਂ ਇਲਾਵਾ ਇਨਾਂ ਸੈਮੀਨਾਰਾਂ ਵਿੱਚ ਪਸ਼ੂਆਂ ਦੀਆਂ ਬਿਮਾਰੀਆਂ ਜਾਂ ਨਵੇਂ ਧੰਦੇ ਸਥਾਪਿਤ ਕਰਨ ਲਈ ਜਾਣਕਾਰੀ ਵੀ ਦਿੱਤੀ ਜਾਵੇਗੀ। 

LEAVE A REPLY

Please enter your comment!
Please enter your name here