ਬਹਿਬਲ ਕਲਾਂ ਕਮਿਸ਼ਨ ਨੇ ਕੈਪਟਨ ਨੂੰ ਦਿੱਤੀ ਰਿਪੋਰਟ

0
5

ਚੰਡੀਗੜ੍ਹ (ਸਾਰਾ ਯਹਾ)  ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਨੇ ਅੱਜ 182 ਪੰਨਿਆਂ ਦੀ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਰਿਪੋਰਟ ਦੇ ਚਾਰ ਭਾਗ ਹਨ ਤੇ ਅੱਜ ਮੈਂ ਪਹਿਲਾਂ ਭਾਗ ਸੌਂਪ ਦਿੱਤਾ ਹੈ ਜਦਕਿ ਬਾਕੀ ਤਿੰਨ ਭਾਗ ਆਉਂਦੇ ਸਮੇਂ ‘ਚ ਪੇਸ਼ ਕਰਾਂਗਾ। ਜਸਟਿਸ ਰਣਜੀਤ ਸਿੰਘ ਵੱਲੋਂ ਰਿਪੋਰਟ ਸੌਂਪਣ ਤੋਂ ਕੁਝ ਸਮੇਂ ਬਾਅਦ ਹੀ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਜਲਦ ਕਾਰਵਾਈ ਕਰਨੀ ਚਾਹੀਦੀ ਹੈ।

ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਇਸ ਰਿਪੋਰਟ ‘ਚ ਸਾਰੀਆਂ ਰਿਕਮੈਂਡੇਸ਼ਨਜ਼ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਮੈਂ ਕੁਝ ਨਹੀਂ ਦੱਸ ਸਕਦਾ ਇਸ ਤੋਂ ਅੱਗੇ ਦੀ ਕਾਰਵਾਈ ਸਰਕਾਰ ਨੇ ਕਰਨੀ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟ ਦੇ ਇਸ ਭਾਗ ‘ਚ ਗੁਰੂ ਗ੍ਰੰਥ ਸਾਹਿਬ ਦੀ ਬਹਿਬਲ ਬੇਅਦਬੀ ਤੇ ਗੋਲੀ ਕਾਂਡ ਬਾਰੇ ਜਾਣਕਾਰੀ ਹੈ ਜਦਕਿ ਆਗਲੇ ਭਾਗਾਂ ‘ਚ ਗੀਤਾ ਤੇ ਕੁਰਾਨ ਬਾਰੇ ਰਿਪੋਰਟ ਹੋਵੇਗੀ।

ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਮੈਂ ਰਿਪੋਰਟ ਸੌਂਪਣ ਲਈ ਐਸਜੀਪੀਸੀ ਪ੍ਰਧਾਨ ਤੇ ਬਾਦਲ ਨੂੰ ਵੀ ਬੁਲਾਇਆ ਸੀ ਪਰ ਉਹ ਨਹੀਂ ਆਏ ਇਹ ਉਨ੍ਹਾਂ ਦੀ ਮਰਜ਼ੀ ਹੈ।

ਓਧਰ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਬੇਅਦਬੀ ਦੇ ਦੋਸ਼ੀਆਂ ਅਤੇ ਜਿੰਨ੍ਹਾਂ ਨੇ ਦੋ ਬੇਦੋਸ਼ੇ ਸਿੱਖਾਂ ਨੂੰ ਮਾਰਿਆ ਉਨ੍ਹਾਂ ‘ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਸਾਲ 2015 ‘ਚ ਬਹਿਬਲ ਕਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਉਸ ਵੇਲੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਦੀਆਂ ਗੋਲੀਆਂ ਨਾਲ ਦੋ ਸਿੱਖਾਂ ਦੀ ਮੌਤ ਵੀ ਹੋ ਗਈ ਸੀ।

ਇਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਤਹਿ ਤਕ ਜਾਣ ਲਈ ਅਕਾਲੀ-ਭਾਜਪਾ ਸਰਕਾਰ ਵੱਲੋਂ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਾਇਆ ਗਿਆ ਸੀ। ਜਦਕਿ ਕੈਪਟਨ ਸਰਕਾਰ ਨੇ ਇਸਨੂੰ ਰੱਦ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਨਵਾਂ ਕਮਿਸ਼ਨ ਬਣਾਇਆ ਸੀ।


EDITED BY : SARA YAHA | | Last Updated :30 June 2018

LEAVE A REPLY

Please enter your comment!
Please enter your name here