

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਮਤਾ ਪਾਸ ਕੀਤਾ ਹੈ। ਨਸ਼ੇ ਕਾਰਨ ਬੀਤੇ ਮਹੀਨੇ ਦੋ ਦਰਜਨ ਤੋਂ ਵੱਧ ਮੌਤਾਂ ਤੋਂ ਬਾਅਦ ਕੈਪਟਨ ਨੇ ਹੰਗਾਮੀ ਕੈਬਨਿਟ ਮੀਟਿੰਗ ਇਹ ਫ਼ੈਸਲਾ ਲਿਆ ਗਿਆ ਹੈ।
ਬਾਜਵਾ ਨੇ ਕਿਹਾ ਕਿ ਬੇਸ਼ੱਕ ਅਫ਼ਸਰ ਹੋਵੇ ਜਾਂ ਸਮੱਗਲਰ ਕੋਈ ਵੀ ਬਖਸਿਆ ਨਹੀਂ ਜਾਵੇਗਾ, ਸਾਰਿਆਂ ਉੱਪਰ ਵੱਡੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਅਫ਼ਸਰ ਵੀ ਸ਼ਾਮਿਲ ਹੋਣਗੇ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇਗਾ। ਬਾਜਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਕਿਸੇ ਨੂੰ ਸਿਆਸੀ ਸਰਪ੍ਰਸਤੀ ਨਹੀਂ ਦਿੱਤੀ ਗਈ ਹੈ।
EDITED BY : SARA YAHA | | Last Updated :4:20pm 02 JULY 2018























