
ਪੁਰਾਣੀ ਤਸਵੀਰ

ਰੈਲੀ ਸਬੰਧੀ ਜਿੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਜੱਦੀ ਪਿੰਡ ਬਾਦਲ ‘ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ, ਉੱਥੇ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਫੇਸਬੁੱਕ ਰਾਹੀਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਰੈਲੀ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਕੇਂਦਰੀ ਮੰਤਰੀ ਹਰਮਸਿਮਰਤ ਕੌਰ ਬਾਦਲ ਨੇ ਵੀ ਪਿੰਡ ‘ਚ ਹੀ ਬਠਿੰਡਾ (ਦਿਹਾਤੀ) ਦੇ ਆਗੂਆਂ ਨਾਲ ਮੀਟਿੰਗ ਕੀਤੀ।
ਰੈਲੀ ਮਲੋਟ ਦੀ ਦਾਣਾ ਮੰਡੀ ਵਿੱਚ ਕਰਵਾਈ ਜਾਣੀ ਹੈ ਤੇ ਸੁਖਬੀਰ ਬਾਦਲ ਨੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਬਾਦਲ ਨੇ ਕਿਹਾ ਕਿ ਫ਼ਸਲਾਂ ਦੇ ਰੇਟ ‘ਚ ਇੰਨਾ ਵੱਡਾ ਵਾਧਾ ਪਹਿਲੀ ਵਾਰ ਹੋਇਆ ਹੈ। ਸੁਖਬੀਰ ਮੁਤਾਬਕ ਰੈਲੀ ਵਿੱਚ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚੋਂ ਹਰੇਕ ਹਲਕੇ ਤੋਂ ਘੱਟੋ ਘੱਟ 10 ਹਜ਼ਾਰ ਲੋਕਾਂ ਨੂੰ ਪਹੁੰਚਾਇਆ ਜਾਵੇਗਾ ਜਿਸ ਲਈ ਹਰ ਹਲਕੇ ‘ਚ 100-100 ਬੱਸਾਂ ਭੇਜਣ ਦੇ ਇੰਤਜਾਮ ਕੀਤੇ ਜਾ ਰਹੇ ਹਨ।
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਰੈਲੀ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹੋਣਗੇ ਤੇ ਉਮੀਦ ਤੋਂ ਵੱਧ ਇਕੱਠ ਹੋ ਜਾਵੇਗਾ।
EDITED BY : SARA YAHA | | Last Updated :1:30 pm 08 JULY 2018























