

ਬਰਨਾਲਾ (ਸਾਰਾ ਯਹਾ): ਬਰਨਾਲਾ ਦੀ ਤਹਿਸੀਲ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਹਰਮਨੋਹਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਹਾਸਲ ਜਾਣਕਾਰੀ ਅਨੁਸਾਰ ਨਾਇਬ ਤਹਿਸੀਲਦਾਰ ਹਰਮਨੋਹਰ ਸਿੰਘ ਆਪਣੇ ਦਫ਼ਤਰ ਵਿੱਚ ਦੁਪਹਿਰ ਦਾ ਖਾਣਾ ਖਾਣ ਲੱਗੇ ਤਾਂ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ।
ਦਫ਼ਤਰੀ ਸਟਾਫ਼ ਵੱਲੋਂ ਉਨ੍ਹਾਂ ਨੂੰ ਮੌਕੇ ‘ਤੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ। ਹਰਮਨੋਹਰ ਸਿੰਘ ਅਗਸਤ 2017 ਤੋਂ ਬਰਨਾਲਾ ਤਹਿਸੀਲ ਵਿੱਚ ਬਤੌਰ ਨਾਇਬ ਤਸੀਲਦਾਰ ਤਾਇਨਾਤ ਸਨ। 56 ਸਾਲ ਹਰਮਨੋਹਰ ਸਿੰਘ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਸਨ।
ਉਨ੍ਹਾਂ ਦੀ ਰਿਟਾਇਰਮੈਂਟ ਨੂੰ ਅਜੇ ਕੁਝ ਸਮਾਂ ਬਾਕੀ ਸੀ। ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕਰਦਿਆਂ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
EDITED BY : SARA YAHA | | Last Updated :6:55 pm 09 JULY 2018























