ਖਾਲੀ ਖ਼ਜ਼ਾਨੇ ‘ਚੋਂ ਬਾਦਲ ਪਰਿਵਾਰ ਤੇ ਚਹੇਤਿਆਂ ਲਈ ਕਰੋੜਾਂ ਦੀਆਂ ਨਵੀਆਂ ਗੱਡੀਆਂ !

0
3

ਪੁਰਾਣੀ ਤਸਵੀਰ

ਚੰਡੀਗੜ੍ਹ (ਸਾਰਾ ਯਹਾ) : ਪੰਜਾਬ ਦੀ ਕੈਪਟਨ ਸਰਕਾਰ ਵੱਲ਼ੋਂ ਸੁਰੱਖਿਆ ਦੇ ਨਾਮ ‘ਤੇ ਕਰੋੜਾਂ ਰੁਪਏ ਖ਼ਰਚ ਕੇ ਬਾਦਲ ਪਰਿਵਾਰ ਤੇ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਮਹਿੰਗੀਆਂ ਗੱਡੀਆਂ ਦੇਣ ਦਾ ਮੁੱਦਾ ਗਰਮਾ ਗਿਆ ਹੈ। ਆਮ ਆਦਮੀ ਪਾਰਟੀ ਪਾਰਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ‘ਆਪ’ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹਾ ਕਰਕੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤੋਂ ਹੀ ਵਿੱਤੀ ਸੰਕਟ ਵਿੱਚੋਂ ਲੰਘ ਰਹੇ ਸੂਬੇ ਉੱਤੇ ਬੇਲੋੜਾ ਭਾਰ ਪਾ ਰਹੇ ਹਨ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰੀ ਖ਼ਰਚੇ ਘੱਟ ਕਰਕੇ ਖ਼ਜ਼ਾਨੇ ਨੂੰ ਭਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਇੱਕ ਵਾਰ ਫਿਰ ਆਪਣੇ ਸ਼ਬਦਾਂ ਤੋਂ ਮੁੱਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸਾਨ ਤੇ ਖੇਤ ਮਜ਼ਦੂਰ ਕਰਜ਼ੇ ਦੀ ਮਾਰ ਹੇਠ ਆ ਕੇ ਆਤਮ ਹੱਤਿਆਵਾਂ ਕਰ ਰਹੇ ਹਨ ਪਰ ਕੈਪਟਨ ਉਨ੍ਹਾਂ ਦੀ ਮਾਲੀ ਮਦਦ ਕਰਨ ਦੀ ਥਾਂ ਬਾਦਲਾਂ ਨਾਲ ਆਪਣੀ ਯਾਰੀ ਨਿਭਾ ਕੇ ਲੋਕਾਂ ਦੇ ਖ਼ੂਨ ਪਸੀਨੇ ਨਾਲ ਕਮਾਏ ਟੈਕਸ ਦੇ ਪੈਸੇ ਦੀ ਬਰਬਾਦੀ ਕਰ ਰਹੇ ਹਨ।

ਕੈਪਟਨ ਅਮਰਿੰਦਰ ਨੂੰ ਸਵਾਲ ਕਰਦਿਆਂ ਡਾ. ਬਲਬੀਰ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਨੂੰ ਤਨਖ਼ਾਹਾਂ ਤੇ ਭੱਤੇ ਦੇਣ ਸਮੇਂ ਤਾਂ ਸਰਕਾਰ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀ ਹੈ, ਹੁਣ ਬਾਦਲਾਂ ਤੇ ਉਨ੍ਹਾਂ ਦੇ ਨਜ਼ਦੀਕੀਆਂ ਦੀਆਂ ਗੱਡੀਆਂ ਖ਼ਰੀਦਣ ਲਈ 50 ਕਰੋੜ ਕਿੱਥੋਂ ਆ ਗਏ? ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਜੇਬ ਕੱਟ ਕੇ ਹਰ ਸਾਲ ਸੁਰੱਖਿਆ ਦੇ ਨਾਮ ਉੱਤੇ 12 ਕਰੋੜ ਰੁਪਏ ਖ਼ਰਚਣਾ ਸੂਬੇ ਦੇ ਲੋਕਾਂ ਨਾਲ ਭੱਦਾ ਮਜ਼ਾਕ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨੇ ਲੋਕਾਂ ਦੁਆਰਾ ਚੁਣੇ ਹੋਏ ਆਮ ਆਦਮੀ ਪਾਰਟੀ, ਭਾਜਪਾ ਤੇ ਇੱਥੋਂ ਤੱਕ ਕਿ ਕੁਝ ਕਾਂਗਰਸੀ ਵਿਧਾਇਕਾਂ ਨੂੰ ਵੀ ਮਿਆਦ ਲੰਘ ਚੁੱਕੀਆਂ ਗੱਡੀਆਂ ਦਿੱਤੀਆਂ ਹੋਈਆਂ ਹਨ ਤੇ ਦੂਜੇ ਪਾਸੇ ਪਹਿਲਾਂ ਤੋਂ ਹੀ ਲਗਜ਼ਰੀ ਗੱਡੀਆਂ ਵਿੱਚ ਘੁੰਮ ਰਹੇ ਬਾਦਲ ਪਰਿਵਾਰ ਉੱਤੇ ਮਿਹਰਬਾਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਨਸ਼ੇ ਦੇ ਮਾਮਲੇ ਵਿਚ ਕਾਰਵਾਈ ਕਰਕੇ ਬਿਕਰਮ ਮਜੀਠੀਆ ਨੂੰ ਜੇਲ੍ਹ ਵਿਚ ਸੁੱਟਣ ਦੀ ਗੱਲ ਕਰਦੇ ਸਨ ਪਰ ਸਰਕਾਰ ਬਣਨ ਤੋਂ ਬਾਅਦ ਆਪਣੇ ਭਤੀਜੇ ਨੂੰ ਲਗਜ਼ਰੀ ਗੱਡੀ ਤੋਹਫ਼ੇ ਵਜੋਂ ਦੇ ਰਹੇ ਹਨ।


EDITED BY : SARA YAHA | | Last Updated :7:00 pm 10 JULY 2018

LEAVE A REPLY

Please enter your comment!
Please enter your name here