

ਮਾਨਸਾ, 11 ਜੁਲਾਈ( ਹੀਰਾ ਸਿੰਘ ਮਿੱਤਲ ): ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਪ੍ਰਫੁਲਿਤ ਕਰਨ ਲਈ ਸਿਹਤ ਵਿਭਾਗ ਹਮੇਸ਼ਾ ਮੁਸਤੈਦ ਰਿਹਾ ਹੈ। ਇਸ ਲੜੀ ਨੂੰ ਹੋਰ ਅੱਗੇ ਤੋਰਦਿਆਂ ਜਿਲ੍ਹੇ ਦੇ ਪਿੰਡ ਮਾਨਸਾ ਖੁਰਦ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿੱਥੇ ਪਿੰਡ ਵਾਸੀਆਂ ਨੇ ਸ਼ਮੂਹਲੀਅਤ ਕਰਦੇ ਹੋਏ ਆਪਣੀਆਂ ਬਿਮਾਰੀਆਂ ਸਿਹਤ ਮਾਹਿਰਾਂ ਨੂੰ ਦੱਸੀਆਂ।
ਸਿਵਲ ਸਰਜਨ ਮਾਨਸਾ ਸ੍ਰੀ ਲਾਲ ਚੰਦ ਠੁਕਰਾਲ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਪ੍ਰਤੀ ਤੰਦਰੁਸਤੀ ਨੂੰ ਧਿਆਨ ਵਿਚ ਰੱਖਦੇ ਹੋਏ ਮਾਨਸਾ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿਚ ਨਿਰੰਤਰ ਹੀ ਸਿਹਤ ਜਾਂਚ ਕੈਂਪ ਲਗਾਏ ਜਾਂ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲੜੀ ਤਹਿਤ ਅੱਜ ਮਾਨਸਾ ਖੁਰਦ ਵਿਖੇ ਸਿਹਤ ਜਾਂਚ ਕੈਂਪ ਲਗਾ ਕੇ ਮੋਟਾਪਾ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਨੂੰ ਸਿਹਤ ਮਾਹਰਾਂ ਦੁਆਰਾ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਜਾਂਚ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਹਾਜਰ ਹੋ ਰਹੇ ਹਨ, ਅਤੇ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਸਿਹਤ ਪ੍ਰਤੀ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।
EDITED BY : SARA YAHA | | Last Updated :7:10 pm 11 JULY 2018






















