ਅਪਨੀਤ ਰਿਆਤ ਨੇ ਲਿਆ ਸਮੂਹ ਵਿਭਾਗਾਂ ਦਾ ਜਇਜ਼ਾ

0
2

ਮਾਨਸਾ, 18 ਜੁਲਾਈ (ਬਲਜੀਤ ਸ਼ਰਮਾ ) : ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਤੜਕਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਤਕਰੀਬਨ ਹਰ ਵਿਭਾਗ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਨਾਲ ਉਨ੍ਹਾਂ ਦੇ  ਵਿਭਾਗ ਨਾਲ ਸਬੰਧਤ ਕੰਮਕਾਜ ਬਾਰੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਸ੍ਰੀ ਓਮ ਪ੍ਰਕਾਸ਼ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਹਰ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਭਾਗੀ ਕੰਮਕਾਜ ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇਨਬਿਨ ਪਾਲਣਾ ਕੀਤੀ ਜਾਵੇ ਤਾਂ ਜੋ ਸਰਕਾਰੀ ਕੰਮਕਾਜ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਸੇਵਾ ਕੇਂਦਰ ਮਾਨਸਾ ਦੇ ਦੌਰੇ ਦੌਰਾਨ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਦੇ  ਆਦੇਸ਼ ਦਿੱਤੇ। ਉਨ੍ਹਾਂ ਸਖ਼ਤੀ ਨਾਲ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਹਰ ਸੁਵਿਧਾ ਮਿਲਣੀ ਯਕੀਨੀ ਬਣਾਈ ਜਾਵੇ।  ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।


EDITED BY : SARA YAHA | | Last Updated : 7:20 pm 18 JULY 2018

LEAVE A REPLY

Please enter your comment!
Please enter your name here