ਬਰਨਾਲਾ ‘ਚ ਬੱਚੇ ਨਾਲ ਬਦਫੈਲੀ, ਮਾਪਿਆਂ ਨੇ ਮੰਗੀ ਮੌਤ ਦੀ ਸਜ਼ਾ

0
3

ਬਰਨਾਲਾ : ਜ਼ਿਲ੍ਹੇ ਦੇ ਪਿੰਡ ਬਦਰਾ ਵਿੱਚ ਅੱਠ ਸਾਲਾ ਬੱਚੇ ਦਾ ਸਰੀਰਕ ਸੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 38 ਸਾਲਾ ਮੁਲਜ਼ਮ ‘ਤੇ ਪਹਿਲਾਂ ਵੀ ਬੱਚਿਆਂ ਨਾਲ ਜ਼ਬਰਦਸਤੀ ਕਰਨ ਦੇ ਇਲਜ਼ਾਮ ਲੱਗੇ ਹਨ।

ਪੀੜਤ ਬੱਚੇ ਦੇ ਪਿਤਾ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਨ੍ਹਾਂ ਦੇ ਬੱਚੇ ਨੂੰ ਖੇਤ ਵਿੱਚ ਕੁਝ ਖਾਣ ਦੇ ਬਹਾਨੇ ਲੈ ਗਿਆ। ਉੱਥੇ ਉਸ ਨੇ ਬੱਚੇ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਬੱਚੇ ਦੇ ਪਿਤਾ ਨੇ ਇਹ ਵੀ ਦੋਸ਼ ਲਾਇਆ ਕਿ ਮੁਲਜ਼ਮ ਪਿੰਡ ਦੇ ਹੋਰ ਬੱਚਿਆਂ ਨਾਲ ਵੀ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕਰਦਾ ਸੀ। ਪੀੜਤ ਦੇ ਪਿਤਾ ਨੇ ਮੰਗ ਕੀਤੀ ਕੀਤੀ ਕਿ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਤਾਂ ਕਿ ਕਿਸੇ ਹੋਰ ਨਾਲ ਇਸ ਤਰ੍ਹਾਂ ਦੀ ਮੰਦਭਾਗੀ ਘਟਨਾ ਨਾ ਵਾਪਰੇ।

ਥਾਣਾ ਰੂੜੇਕੇ ਕਲਾਂ ਦੇ ਏਐਸਆਈ ਗੁਰਮੇਲ ਸਿੰਘ ਤੇ ਵਕੀਲ ਜਤਿੰਦਰਪਾਲ ਸਿੰਘ ਉੱਗੋਕੇ ਨੇ ਦੱਸਿਆ ਕਿ ਕਿ ਪੀੜਤ ਬੱਚੇ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਗੁਰਪ੍ਰੀਤ ਸਿੰਘ ਖ਼ਿਲਾਫ ਗ਼ੈਰ-ਕੁਦਰਤੀ ਸਰੀਰਕ ਸੋਸ਼ਣ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਬੱਚਿਆਂ ਦੇ ਸੋਸ਼ਣ ਦੀ ਪੰਜਾਬ ਵਿੱਚ ਇਹ ਪਹਿਲੀ ਘਟਨਾ ਨਹੀਂ ਹੈ। ਬੀਤੇ ਦਿਨ ਮਾਨਸਾ ਦੀ ਅਦਾਲਤ ਨੇ ਛੋਟੀ ਬੱਚੀ ਨਾਲ ਬਲਾਤਕਾਰ ਤੇ ਕਤਲ ਕਰਨ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇੰਨੀਆਂ ਵੱਡੀਆਂ ਸਜ਼ਾਵਾਂ ਦੇ ਬਾਵਜੂਦ ਗ਼ਲਤ ਅਨਸਰਾਂ ਦੇ ਮਨਾਂ ਵਿੱਚ ਕੋਈ ਖ਼ੌਫ ਨਹੀਂ। ਸਮਾਜ ਨੂੰ ਸਮੇਂ ਤੋਂ ਪਹਿਲਾਂ ਸੰਭਲਣ ਦੀ ਲੋੜ ਹੈ।


EDITED BY : SARA YAHA | | Last Updated : 6:40 pm 26 JULY 2018

LEAVE A REPLY

Please enter your comment!
Please enter your name here