ਨਸ਼ੇ ਕਾਰਨ ਕਿਸੇ ਵੀ ਨੌਜਵਾਨ ਨੂੰ ਨਹੀਂ ਜਾਣ ਦਿੱਤਾ ਜਾਵੇਗਾ ਮੌਤ ਦੇ ਮੂੰਹ ‘ਚ : ਡਿਪਟੀ ਕਮਿਸ਼ਨਰ

0
4

ਮਾਨਸਾ, 27 ਜੁਲਾਈ (ਬਲਜੀਤ ਸ਼ਰਮਾ ) : ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਅਤੇ ਐਸ.ਐਸ.ਪੀ. ਮਾਨਸਾ ਮਨਧੀਰ ਸਿੰਘ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਅੱਜ ਮਾਨਸਾ ਦੇ ਵਾਰਡ ਨੰਬਰ 2 ਵਿੱਚ ਰਹਿਣ ਵਾਲੇ 27 ਸਾਲਾ ਨੌਜਵਾਨ ਦੀ ਕਥਿੱਤ ਤੌਰ ‘ਤੇ ਨਸ਼ੇ ਦੇ ਸੇਵਨ ਕਾਰਨ ਹੋਈ ਮੌਤ ‘ਤੇ ਡੂੰਘਾ ਦੁੱਖ ਵਿਅਕਤੀ ਕਰਦਿਆਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਲਾਂ ਕਿ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਘਟਨਾ ਦੁਬਾਰਾ ਨਾ ਵਾਪਰੇ ਅਤੇ ਕਿਸੇ ਦਾ ਨੌਜਵਾਨ ਪੁੱਤਰ ਨਸ਼ੇ ਦੇ ਚੁੰਗਲ ਵਿੱਚ ਨਾ ਫਸੇ। ਇਸ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਹਰ ਸੰਭਵ ਉਪਰਾਲਾ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੀ ਇਸ ਘਟਨਾ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਇਹ ਨੌਜਵਾਨ ਕਿਸ ਤਰ੍ਹਾਂ ਦਾ ਨਸ਼ਾ ਕਰਦਾ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕੋਈ ਵਿਅਕਤੀ ਇਸ ਨੌਜਵਾਨ ਨੂੰ ਨਸ਼ਾ ਵੇਚਦਾ ਪਾਇਆ ਗਿਆ ਜਾਂ ਇਸਨੂੰ ਨਸ਼ੇ ਲਈ ਉਕਸਾਉਂਦਾ ਪਾਇਆ ਗਿਆ, ਤਾਂ ਉਸਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇੱਕ ਵਾਰ ਫਿਰ ਅਪੀਲ ਕਰਦਿਆਂ ਮਾਨਸਾ ਵਾਸੀਆਂ ਨੂੰ ਕਿਹਾ ਕਿ ਨਸ਼ੇ ਦੇ ਮੁਕੰਮਲ ਖਾਤਮੇ ਲਈ ਉਹ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਛੱਡਣ ਲਈ ਆਉਂਦਾ ਹੈ, ਤਾਂ ਸਿਹਤ ਵਿਭਾਗ ਵੱਲੋਂ ਉਸ ਦੀ ਨਸ਼ਾ ਛੁਡਵਾਉਣ ਵਿੱਚ ਹਰ ਕੀਮਤ ‘ਤੇ ਮਦਦ ਕੀਤੀ ਜਾਵੇ।
ਐਸ.ਐਸ.ਪੀ. ਸ਼੍ਰੀ ਮਨਧੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਪਾਇਆ ਜਾਂਦਾ ਹੈ, ਤਾਂ ਤੁਰੰਤ ਉਸਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਦੀ ਸੂਚਨਾ ਦੇਣ ਵਾਲਿਆਂ ਲਈ ਐਸ.ਐਸ.ਪੀ. ਦਫ਼ਤਰ ਦੇ ਦਰਵਾਜ਼ੇ ਹਮੇਸ਼ਾਂ ਖੁਲ੍ਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਖੁਦ ਆ ਕੇ, ਟੈਲੀਫੋਨ ਰਾਹੀਂ ਜਾਂ ਚਿੱਠੀ-ਪੱਤਰ ਰਾਹੀਂ ਵੀ ਸੂਚਨਾ ਦੇ ਕੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਸ਼ਨਾਖਤ ਗੁਪਤ ਰੱਖੀ ਜਾਵੇਗੀ।


EDITED BY : SARA YAHA | | Last Updated : 7:00 pm 27 JULY 2018

LEAVE A REPLY

Please enter your comment!
Please enter your name here