

ਜਲੰਧਰ (ਸਾਰਾ ਯਹਾ )— ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਪੁਲਸ ਕਮਿਸ਼ਨਰ ਪ੍ਰਵੀਨ ਸਿਨਹਾ ਅਤੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ‘ਚ ਜਲੰਧਰ ਵਿੱਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਮੈਰਾਥਨ ਕੱਢੀ ਗਈ। ਇਸ ਮੈਰਾਥਨ ‘ਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਸਮੇਤ ਲੜਕੀਆਂ ਨੇ ਵੀ ਹਿੱਸਾ ਲਿਆ ਅਤੇ ਨਸ਼ਾ ਨਾ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੈਰਾਥਨ ‘ਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨਾਲ ਪੁਲਸ ਕਮਿਸ਼ਨਰ ਪ੍ਰਵੀਨ ਸਿਨਹਾ ਅਤੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਵੀ ਦੌੜੇ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਉਹ ਪੁਲਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਬਾਰੇ ਪੁਲਸ ਨੂੰ ਸੂਚਿਤ ਕੀਤਾ ਜਾਵੇ ਅਤੇ ਜੇਕਰ ਕੋਈ ਨਸ਼ਾ ਕਰ ਰਿਹਾ ਹੈ ਤਾਂ ਉਸ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ ਜਾਂ ਫਿਰ ਪੁਲਸ ਨੂੰ ਉਸ ਦੇ ਬਾਰੇ ਦੱਸਿਆ ਜਾਵੇ ਤਾਂਕਿ ਨਸ਼ਾ ਕਰਨ ਵਾਲੇ ਵਿਅਕਤੀ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸਰੀਰ ਨੂੰ ਤੰਦਰੂਸਤ ਰੱਖਣ ਲਈ ਕਸਰਤ ਕਰੋ ਜਾਂ ਦੌੜ ਲਗਾਈ ਜਾਵੇ। ਨਸ਼ਾ ਕਰਨ ਸਿਰਫ ਇਕ ਵਿਅਕਤੀ ਨੂੰ ਖਤਮ ਨਹੀਂ ਕਰਦਾ ਸਗੋਂ ਉਸ ਦੇ ਪੂਰੇ ਪਰਿਵਾਰ ਨੂੰ ਖਤਮ ਕਰ ਦਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਤੰਦਰੂਸਤ ਪੰਜਾਬ ਦਾ ਸੁਪਨਾ ਸਾਕਾਰ ਕਰਨ ਦੀ ਅਪੀਲ ਕੀਤੀ।
EDITED BY : SARA YAHA | | Last Updated : 12:05 pm 4 August 2018























