

ਲੁਧਿਆਣਾ (ਸਾਰਾ ਯਹਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਾਰ 15 ਅਗਸਤ ਦੇ ਦਿਨ ਲੁਧਿਆਣਾ ਸ਼ਹਿਰ ‘ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਵਾਲੇ ਹਨ। ਇਸ ਗੱਲ ਦਾ ਪ੍ਰਗਟਾਵਾ ਲੁਧਿਆਣਾ ਕਾਂਗਰਸ ਦੇ ਐੱਮ. ਪੀ. ਰਵਨੀਤ ਬਿੱਟੂ ਵਲੋਂ ਕੀਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਦੱਸਿਆ ਕਿ 14 ਅਗਸਤ ਸ਼ਾਮ 4 ਵਜੇ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਪੀ.ਯੂ. ‘ਚ ਉਤਰਣਗੇ, ਜਿਸ ਦੇ ਮੱਦੇਨਜ਼ਰ ਸ਼ਹਿਰ ‘ਚ ਸੁਰੱਖਿਆ ਸਬੰਧੀ ਚੌਕਸੀ ਵਧਾ ਦਿੱਤੀ ਗਈ ਹੈ।
ਇਸ ਮੌਕੇ ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਦੇ 2 ਦਿਨਾਂ ਲੁਧਿਆਣਾ ਫੇਰੀ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ 10 ਸਾਲ ਦੇ ਲੰਬੇ ਅਰਸੇ ਤੋਂ ਬਾਅਦ ਲੁਧਿਆਣਾ ‘ਚ ਪੰਜਾਬ ਦੇ ਮੁੱਖ ਮੰਤਰੀ ਵਲੋਂ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਜਾਵੇਗੀ।
EDITED BY : SARA YAHA | | Last Updated :7:੦੭ pm 13 august 2018























