ਟਾਂਡਾ ਨੇੜੇ ਵਾਪਰਿਆ ਭਿਆਨਕ ਹਾਦਸਾ, ਨਵ-ਵਿਆਹੁਤਾ ਜੋੜੇ ਦੀ ਮੌਤ

0
12

ਟਾਂਡਾ (ਸਾਰਾ ਯਹਾ)— ਜਲੰਧਰ-ਪਠਾਨਕੋਟ ਕੌਮੀ ਮਾਰਗ ਨੇੜੇ ਪੈਂਦੇ ਪਿੰਡ ਹਰਸੀ ਦੇ ਕੋਲ ਭਿਆਨਕ ਸੜਕ ਹਾਦਸਾ ਵਾਪਰਨ ਨਾਲ ਨਵ-ਵਿਆਹੁਤਾ ਜੋੜੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦਾ ਰਹਿਣ ਵਾਲਾ ਨਵ-ਵਿਆਹਿਆ ਜੋੜਾ ਆਪਣੀ ਕਾਰ ‘ਚ ਸਵਾਰ ਹੋ ਕੇ ਦਸੂਹਾ ਵੱਲ ਆ ਰਿਹਾ ਸੀ ਕਿ ਪਿੰਡ ਹਰਸੀ ਦੇ ਕੋਲ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ  ਦੋਵੇਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਦਸੂਹਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋਹਾਂ ਦੀ ਮੌਤ ਹੋ ਗਈ। ਇਹ ਹਾਦਸੇ ‘ਚ ਕਾਰ ਦੇ ਪਰਖੱਚੇ ਤੱਕ ਉੱਡ ਗਏ।


ਮ੍ਰਿਤਕਾਂ ਦੀ ਪਛਾਣ ਸਿੱਧ ਰਾਜ ਸਿੰਘ ਰਾਣਾ ਪੁੱਤਰ ਵੀਰ ਪੁਸ਼ਕਰ ਸਿੰਘ ਰਾਣਾ, ਪਤਨੀ ਅਨੀਤਾ ਦੇ ਰੂਪ ‘ਚ ਹੋਈ ਹੈ। ਹਾਦਸੇ ‘ਚ ਮੌਤ ਦਾ ਸ਼ਿਕਾਰ ਹੋਇਆ ਸਿੱਧ ਰਾਜ ਇੰਗਲੈਂਡ ਤੋਂ ਆਇਆ ਸੀ ਅਤੇ ਉਸ ਦਾ ਇਸੇ ਮਹੀਨੇ 1 ਅਗਸਤ ਨੂੰ ਵਿਆਹ ਹੋਇਆ ਸੀ ਅਤੇ ਉਹ ਰੇਲਵੇ ‘ਚ ਕੰਮ ਕਰਦੇ ਆਪਣੇ ਪਿਤਾ ਨੂੰ ਮਿਲ ਕੇ ਰੇਲਵੇ ਕਾਲੋਨੀ ਸਿਵਲ ਲਾਈਨਜ਼ ਲੁਧਿਆਣਾ ਤੋਂ ਵਾਪਸ ਆਪਣੇ ਪਿੰਡ ਆ ਰਹੇ ਸਨ। ਟਾਂਡਾ ਪੁਲਸ ਨੇ ਟਰਾਲੇ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here