ਸਿਵਲ ਸਰਜਨ ਨੇ ਕੀਤੀ ਖੁਰਾਕ ਕਾਰੋਬਾਰੀਆਂ ਨਾਲ ਮੀਟਿੰਗ

0
3
ਮਾਨਸਾ, 22 ਅਗਸਤ (ਬਲਜੀਤ ਸ਼ਰਮਾ ): ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ੍ਰੀ ਕਾਹਨ ਸਿੰੰਘ ਪੰਨੂ, ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਸਟਰੇਸ਼ਨ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਦੀ ਅਗਵਾਈ ਵਿਚ ਜਿਲ੍ਹਾ ਮਾਨਸਾ ਦੇ ਵੱਖ—ਵੱਖ ਸ਼ਹਿਰਾਂ ਦੇ ਖੁਰਾਕ ਕਾਰੋਬਾਰ ਕਰਨ ਵਾਲੇ ਨੁਮਾਇੰਦਿਆਂ ਜਿਵੇਂ ਕਿ ਹਲਵਾਈ, ਬੇਕਰੀ ਦੁਕਾਨਦਾਰ ਆਦਿ ਨਾਲ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਸਮੂਹ ਦੁਕਾਨਦਾਰਾਂ ਨੂੰ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਲਾਇਸੈਂਸ ਲੈਣ ਦੀ ਅਪੀਲ ਕੀਤੀ ਗਈ। ਉਨ੍ਹਾਂ ਨਾਲ ਹੀ ਸਮੂਹ ਹਲਵਾਈਆਂ ਅਤੇ ਬੇਕਰੀ ਕਾਰੋਬਾਰੀਆਂ ਨੂੰ ਐਕਟ ਅਨੁਸਾਰ ਫੂਡ ਅਥਾਰਟੀ ਵੱਲੋਂ ਪ੍ਰਮਾਣਿਤ ਖੁਰਾਕ ਵਸਤਾਂ ਹੀ ਵੇਚਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਖੁਰਾਕੀ ਵਸਤਾਂ ਨੂੰ ਬਣਾਉਣ ਸਮੇਂ ਮਿਆਰੀ ਸਮੱਗਰੀ ਦੀ ਵਰਤੋ ਹੀ ਕੀਤੀ ਜਾਵੇ ਅਤੇ ਅਜਿਹੀਆਂ ਵਸਤਾਂ ਬਿਨਾਂ ਬਿੱਲ ਤੋਂ ਨਾ ਖਰੀਦੀਆਂ ਜਾਣ।
ਇਸੇ ਲੜੀ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਮਿਲਾਵਟੀ ਖਾਦ ਪਦਾਰਥਾਂ ਖਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਅੱਜ ਸਹਾਇਕ ਕਮਿਸ਼ਨਰ (ਫੂਡ) ਸ੍ਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਫੂਡ ਸੇਫ਼ਟੀ ਅਫ਼ਸਰ ਸ੍ਰੀ ਸੰਦੀਪ ਸਿੰਘ ਸੰਧੂ ਵੱਲੋਂ ਕਸਬਾ ਬਰੇਟਾ ਅਤੇ ਆਸ ਪਾਸ ਤੋਂ ਦੁੱਧ ਅਤੇ ਹੋਰ ਖਾਦ ਪਦਾਰਥਾਂ ਦੇ ਸੈਂਪਲ ਭਰੇ ਗਏ। ਉਪਰੋਕਤ ਸੈਂਪਲ ਲੈਣ ਉਪਰੰਤ ਜਾਂਚ ਲਈ ਫੂਡ ਲੈਬੋਰੇਟਰੀ ਭੇਜੇ ਗਏ ਹਨ। ਜਾਂਚ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ (ਫੂਡ) ਸ੍ਰੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।


EDITED BY : SARA YAHA | | Last Updated :7:10 pm 22 august 2018

LEAVE A REPLY

Please enter your comment!
Please enter your name here