81 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਣੇ ਇੱਕ ਪੁਲਿਸ ਅੜਿੱਕੇ

0
13

ਮਾਨਸਾ, 31 ਅਗਸਤ (ਬਲਜੀਤ ਸ਼ਰਮਾ ) : ਪੁਲਿਸ ਵਿਭਾਗ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਦੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 81 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅੰਗਰੇਜ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸ਼੍ਰੀ ਮਨਧੀਰ ਸਿੰਘ ਦੀਆਂ ਹਦਾਇਤਾਂ ‘ਤੇ ਮਾੜੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਮਾਨਸਾ ਦੇ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਘੁੱਰਕਣੀ ਨਜ਼ਦੀਕ ਗਸ਼ਤ ਦੌਰਾਨ ਲਖਵੀਰ ਸਿੰਘ ਵਾਸੀ ਜਟਾਣਾ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜੇ ਤੋਂ ਏਸੈਂਟ ਕਾਰ ਵਿੱਚੋਂ 81 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਅਧੀਨ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਵੀ ਪੁੱਛਗਿੱਛ  ਕੀਤੀ ਜਾਵੇਗੀ, ਜਿਸ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ਼ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਤੋਂ ਡੂੰਘਾਈ ਵਿੱਚ ਪੁੱਛਗਿੱਛ ਕਰਕੇ ਨਸ਼ਾ ਸਪਲਾਈ ਕਰਨ ਵਾਲੇ ਅਤੇ ਖਰੀਦ ਕਰਨ ਵਾਲੇ ਅਨਸਰਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਜੇਕਰ ਕੋਈ ਵੀ ਹੋਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।


EDITED BY : SARA YAHA | | Last Updated : 7:25 pm 31 august 2018

LEAVE A REPLY

Please enter your comment!
Please enter your name here