ਪੰਜਾਬੀਆਂ ਦੇ ਨਕਾਰੇ ਅਕਾਲੀ ਲੱਭ ਰਹੇ ਯੂਪੀ ‘ਚ ਥਾਂ: ਸਿੱਧੂ

0
5

ਚੰਡੀਗੜ੍ਹ (ਸਾਰਾ ਯਹਾ) : ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਪੰਜਾਬ ਤੋਂ ਬਾਹਰ ਚੋਣਾਂ ਲੜਨ ਦੇ ਫੈਸਲੇ ‘ਤੇ ਤਨਜ਼ ਕੱਸਿਆ ਹੈ। ਸਿੱਧੂ ਨੇ ਕਿਹਾ ਕਿ ਅਕਾਲੀਆਂ ਨੂੰ ਪੰਜਾਬੀਆਂ ਨੇ ਨਕਾਰ ਦਿੱਤਾ ਹੈ, ਜਿਸ ਤੋਂ ਡਰਦੇ ਉਹ ਪੰਜਾਬ ਛੱਡ ਕੇ ਭੱਜ ਗਏ ਹਨ।

ਸਿੱਧੂ ਨੇ ਕਿਹਾ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਲੋਕਾਂ ਨੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ। ਇਸ ਕਰਕੇ ਹੁਣ ਉਹ ਉੱਤਰ ਪ੍ਰਦੇਸ਼ ਵਿੱਚ ਚੋਣ ਲੜਨ ਜਾ ਰਹੇ ਹਨ। ਸਿੱਧੂ ਨੇ ਅਕਾਲੀ ਦਲ ਨੂੰ ਚੈਲੇਂਜ ਕੀਤਾ ਕਿ ਬੇਅਦਬੀ ਰਿਪੋਰਟ ਦਾ ਵਿਰੋਧ ਕਰ ਰਹੇ ਅਕਾਲੀਆਂ ਵਿੱਚ ਜੇ ਹਿੰਮਤ ਹੈ ਤਾਂ ਹੁਣ ਆਉਣ ਵਾਲੀਆਂ ਚੋਣਾਂ ਪੰਜਾਬ ਤੋਂ ਲੜ ਕੇ ਵਿਖਾਉਣ।

ਉਨ੍ਹਾਂ ਕਿਹਾ ਕਿ ਯੂਪੀ ਵਿੱਚ ਵੱਸਦੇ ਸਿੱਖ ਸਿਆਣੇ ਹਨ ਤੇ ਉਨ੍ਹਾਂ ਨੇ ਵਿਧਾਨ ਸਭਾ ਦਾ ਸਾਰਾ ਸੈਸ਼ਨ ਲਾਈਵ ਦੇਖਿਆ ਹੈ। ਇਸ ਤੋਂ ਬਾਅਦ ਉਹ ਅਕਾਲੀ ਦਲ ਦਾ ਸਮਰਥਨ ਨਹੀਂ ਕਰਨਗੇ। ਕੈਬਨਿਟ ਮੰਤਰੀ ਨੇ ਕਿਹਾ ਪੰਜਾਬ ਦੇ ਲੋਕਾਂ ਨੇ ਬੇਅਦਬੀ ਦੇ ਮਾਮਲਿਆਂ ਬਾਰੇ ਅਕਾਲੀ ਦਲ ਨੂੰ ਸਵਾਲ ਕਰਨੇ ਸ਼ੁਰੂ ਕਰ ਦਿੱਤੇ ਹਨ। ਇਹ ਉਨ੍ਹਾਂ ਦੇ ਪੰਜਾਬ ਤੋਂ ਭੱਜਣ ਦਾ ਵੱਡਾ ਕਾਰਨ ਬਣ ਰਿਹਾ ਹੈ।

ਫੂਲਕਾ ਵੱਲੋਂ ਪੰਜ ਮੰਤਰੀਆਂ ਨੂੰ ਕੈਪਟਨ ਤੋਂ 15 ਦਿਨਾਂ ਵਿੱਚ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਕਾਰਵਾਈ ਕਰਵਾਉਣ ਲਈ ਅਸਤੀਫ਼ੇ ਦੀ ਧਮਕੀ ਤੇ ਚੈਲੰਜ ਦੇ ਜਵਾਬ ਵਿੱਚ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਐਚਐਸ ਫੂਲਕਾ ਨੂੰ ਸਿਆਸਤ ਤੇ ਕਾਨੂੰਨ ਵਿੱਚ ਫਰਕ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਲਾਗੂ ਹੋਵੇਗੀ ਤੇ ਕਾਰਵਾਈ ਵੀ ਹੋਵੇਗੀ, ਪਰ ਇਸ ਵਿੱਚ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਫੂਲਕਾ 15 ਦਿਨਾਂ ਦਾ ਸਮਾਂ ਦੇ ਕੇ ਆਪਣਾ ਖਹਿੜਾ ਛੁਡਾਉਣ ਦਾ ਬਹਾਨਾ ਬਣਾ ਰਹੇ ਹਨ।


EDITED BY : SARA YAHA | | Last Updated : 6:00 pm 3 September  2018

LEAVE A REPLY

Please enter your comment!
Please enter your name here