

ਝਬਾਲ/ਬੀੜ ਸਾਹਿਬ (ਸਾਰਾ ਯਹਾ )-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਛਤਰ ਛਾਇਆ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੀ੍ਰ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਵਿਦਿਆਰਥੀਆਂ ਵੱਲੋਂ ਪ੍ਰਿਸੀਪਲ ਉਰਮਿੰਦਰ ਕੌਰ ਦੀ ਅਗਵਾਈ ਵਿਚ ਕੇਰਲ ਦੇ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਅਤੇ ਸਮਗਰੀ ਇਕੱਠੀ ਕੀਤੀ ਗਈ। ਜਾਣਕਾਰੀ ਦਿਦਿੰਆਂ ਸਕੂਲ ਪ੍ਰਿਸੀਪਲ ਮੈਡਮ ਉਰਮਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 9ਵੀਂ ਅਤੇ 12ਵੀਂ ਜਮਾਤ ਦੇ ਬੱਚਿਆਂ ਵੱਲੋਂ ਸੀ. ਬੀ. ਐਸ. ਈ. ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸਰੀਰਿਕ ਸਿੱਖਿਆ ਦੇ ਪ੍ਰੋਜੈਕਟ ‘ਸੇਵਾ’ ਅਧੀਨ ਕੇਰਲਾ ਵਿਖੇ ਆਏ ਹੜ੍ਹਾਂ ਦੌਰਾਨ ਬੇਘਰ ਹੋਏ ਲੋਕਾਂ ਦੀ ਮਦਦ ਲਈ ਇਲਾਕੇ ਝਬਾਲ ਵਿੱਚ ਰੈਲੀ ਕੱਢ ਕੇ ਸਹਾਇਤਾ ਰਾਸ਼ੀ ਇਕੱਠੀ ਕੀਤੀ ਅਤੇ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ਕਿ ਸਾਨੂੰ ਕੇਰਲਾ ਦੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੇ ਬੱਚਿਆਂ ਦੇ ਇਸ ਨੇਕ ਕੰਮ ਦੀ ਪ੍ਰਸ਼ੰਸਾ ਕਰਦਿਆਂ ਵੱਧ ਤੋਂ ਵੱਧ ਸਹਾਇਤਾ ਕੀਤੀ ਹੈ। ਇਸ ਮੌਕੇ ਬੱਚਿਆਂ ਦੇ ਨਾਲ ਮੈਡਮ ਬਲਵਿੰਦਰ ਕੌਰ, ਮੈਡਮ ਮਨਦੀਪ ਕੌਰ, ਮੈਡਮ ਸਰਬਜੀਤ ਕੌਰ, ਮੈਡਮ ਪਰਮਜੀਤ ਕੌਰ,ਮੈਡਮ ਮਨਦੀਪ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੁਮਾਤੀ ਆਦਿ ਹਾਜ਼ਰ ਸਨ।
EDITED BY : SARA YAHA | | Last Updated : 7:30 pm 4 September 2018
























