

ਮਾਨਸਾ, 15 ਮਾਰਚ (ਸਾਰਾ ਯਹਾਂ /ਹਿਤੇਸ਼ ਸ਼ਰਮਾ) : ਮਾਨਸਾ ਸ਼ਹਿਰ ਤੋਂ ਖੋਖਰ ਰੋਡ ਤੱਕ ਜਾਂਦੀ ਅੰਡਰ ਬਰਿੱਜ ਤੋਂ ਫਲਾਈਓਵਰ ਤੱਕ ਸੜਕ ਦੀ ਮੁਰੰਮਤ ਦਾ ਕੰਮ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਸ਼ੁਰੂ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸ਼੍ਰੀ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਸੜਕ ਦੀ ਹਾਲਤ ਕਾਫ਼ੀ ਖਸਤਾ ਹੋ ਚੁੱਕੀ ਸੀ ਜਿਸ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਅੱਜ ਇਸ ਸੜਕ ਦੀ ਰਿਪੇਅਰ ਦੇ ਕੰਮ ਨੂੰ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਿਸ ਨਾਲ ਰਾਹਗੀਰਾਂ ਨੂੰ ਕਾਫ਼ੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਰਸਤੇ ਦੀ ਮੁਰੰਮਤ ਨਾਲ ਕਈ ਪਿੰਡਾਂ ਅਤੇ ਸ਼ਹਿਰ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਮੌਕੇ ਕਾਰਜ ਸਾਧਕ ਅਫ਼ਸਰ ਮਾਨਸਾ ਸ਼੍ਰੀ ਰਵੀ ਕੁਮਾਰ ਜਿੰਦਲ, ਕੌਂਸਲਰ ਵਿਜੇ ਕੁਮਾਰ, ਕੌਂਸਲਰ ਵਿਸ਼ਾਲ ਜੈਨ ਗੋਲਡੀ, ਕੌਂਸਲਰ ਸੰਦੀਪ ਮਹੰਤ, ਕੌਂਸਲਰ ਨੇਮ ਚੰਦ, ਕੌਂਸਲਰ ਰਾਮਪਾਲ, ਸ਼ਤੀਸ਼ ਮਹਿਤਾ, ਗੁਰਚਰਨ ਸਿੰਘ ਚੌਹਾਨ, ਕਾਂਗਰਸੀ ਆਗੂ ਸੰਤਾ ਸਿੰਘ, ਰਿਟਾਇਰਡ ਕਾਨੂੰਗੋ ਰਘਬੀਰ ਸਿੰਘ, ਹੰਸਾ ਸਿੰਘ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਮੌਜੂਦ ਸਨ।























