

ਚੰਡੀਗੜ੍ਹ (ਸਾਰਾ ਯਹਾ ) : ਪਾਕਿਸਤਾਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਆਈ ਖਬਰ ‘ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਖੁਸ਼ੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸਰਕਾਰਾਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਨ ਨੇ ਕਈ ਵਾਰ ਜ਼ੁਬਾਨ ਕਰਕੇ ਨਿਭਾਈ ਨਹੀਂ, ਜੇਕਰ ਹੁਣ ਕਰਤਾਰਪੁਰ ਲਾਂਘਾ ਖੁੱਲ੍ਹ ਜਾਂਦਾ ਹੈ ਤਾਂ ਇਸ ਤੋਂ ਵੱਡੀ ਖੁਸ਼ੀ ਦੀ ਗੱਲ ਕੋਈ ਨਹੀਂ ਹੈ।
ਦੱਸਣਯੋਗ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਵੀ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਆਈ ਖਬਰ ਤੋਂ ਬਾਅਦ ਸਿੱਖ ਸੰਗਤਾਂ ‘ਚ ਖੁਸ਼ੀ ਦੀ ਲਹਿਰ ਹੈ।
EDITED BY : SARA YAHA | | Last Updated : 6:45 pm 7 September 2018























