ਮੋਦੀ ਸਰਕਾਰ ਖਿਲਾਫ ਜਾਖੜ ਦਾ ਜਲੰਧਰ ‘ਚ ਰੋਸ ਮਾਰਚ (ਵੇਖੋ ਤਸਵੀਰਾਂ)

0
40

ਜਲੰਧਰ— ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋਂ-ਦਿਨ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੌਰਾਨ ਅੱਜ ਜਲੰਧਰ ‘ਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ‘ਚ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਈ ਆਗੂ ਅਤੇ ਕਾਂਗਰਸੀ ਵਰਕਰ ਮੌਜੂਦ ਰਹੇ ਅਤੇ ਜਮ ਕੇ ਮੋਦੀ ਖਿਲਾਫ ਨਾਅਰੇਬਾਜ਼ੀ ਕੀਤੀ।

PunjabKesari

ਦੱਸਣਯੋਗ ਹੈ ਕਿ ਵਧਦੀ ਮਹਿੰਗਾਈ ਅਤੇ ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਜਿੱਥੇ ਨਾਸੀ ਧੂੰਆਂ ਕੱਢਿਆ ਹੋਇਆ ਹੈ, ਉਥੇ ਹੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਵਪਾਰ ਅਤੇ ਕਾਰੋਬਾਰ ਦਾ ਲੱਕ ਵੀ ਬੁਰੀ ਤਰ੍ਹਾਂ ਟੁੱਟ ਗਿਆ ਹੈ।

PunjabKesari

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਦੇਸ਼ ਦੀ ਅਰਥ ਵਿਵਸਥਾ ਵੀ ਤਹਿਸ-ਨਹਿਸ ਹੋ ਗਈ ਹੈ।


EDITED BY : SARA YAHA | | Last Updated : 2:20 pm 10 September  2018

LEAVE A REPLY

Please enter your comment!
Please enter your name here