

ਮਾਨਸਾ, 11 ਸਤੰਬਰ (ਬਲਜੀਤ ਸ਼ਰਮਾ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ 453 ਉਮੀਦਵਾਰਾਂ ਵਿਚੋਂ 165 ਉਮੀਦਵਾਰਾਂ ਨੇ ਆਪਣੇ ਨਾਂਅ ਵਾਪਸ ਲੈ ਲਏ ਹਨ, ਜਿਸ ਕਾਰਨ ਹੁਣ 288 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 11 ਚੋਣ ਹਲਕਿਆਂ ਅਤੇ ਪੰਚਾਇਤ ਸੰਮਤੀਆਂ ਦੇ ਪੰਜ ਬਲਾਕਾਂ ਦੇ 89 ਚੋਣ ਹਲਕਿਆਂ ਲਈ 456 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਗਏ ਸਨ, ਜਦਕਿ ਪੜਤਾਲ ਉਪਰੰਤ 3 ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਸਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 11 ਚੋਣ ਹਲਕਿਆਂ ਲਈ ਹੋਣ ਵਾਲੀਆਂ ਚੋਣਾਂ ਲਈ 43 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਚੋਣਾ ਲਈ 66 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਜਮ੍ਹਾ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿਚੋਂ 1 ਉਮੀਦਵਾਰ ਦੇ ਨਾਮਜ਼ਦਗੀ ਪੇਪਰ ਪੜਤਾਲ ਦੌਰਾਨ ਰੱਦ ਕਰ ਦਿੱਤੇ ਗਏ ਸਨ।
ਵਧੀਕ ਜਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਪੰਚਾਇਤ ਸੰਮਤੀ ਝੁਨੀਰ ਦੀਆਂ ਚੋਣਾਂ ਲਈ 79 ਨਾਮਜ਼ਦਗੀਆਂ ਹੋਈਆਂ ਸਨ, ਜਿਨ੍ਹਾਂ ਵਿਚੋਂ ਪੜਤਾਲ ਦੌਰਾਨ 2 ਨਾਮਜਦਗੀ ਪੇਪਰ ਰੱਦ ਕੀਤੇ ਗਏ ਅਤੇ ਅੱਜ 34 ਉਮੀਦਵਾਰਾਂ ਨੇ ਆਪਣੇ ਨਾਂਅ ਵਾਪਸ ਲਏ ਹਨ। ਹੁਣ ਪੰਚਾਇਤ ਸੰਮਤੀ ਝੁਨੀਰ ਲਈ 43 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ।
ਭੀਖੀ ਪੰਚਾਇਤ ਸੰਮਤੀ ਚੋਣ ਬਾਰੇ ਉਨ੍ਹਾਂ ਕਿਹਾ ਕਿ ਭੀਖੀ ਲਈ 63 ਨਾਮਜ਼ਦਗੀਆਂ ਹੋਈਆਂ ਸਨ, ਜਿਨ੍ਹਾਂ ਵਿਚੋਂ 20 ਉਮੀਦਵਾਰਾਂ ਨੇ ਅੱਜ ਆਪਣੇ ਨਾਂਅ ਵਾਪਸ ਲੈ ਲਏ ਹਨ ਅਤੇ ਹੁਣ 43 ਉਮੀਦਵਾਰ ਪੰਚਾਇਤ ਸੰਮਤੀ ਭੀਖੀ ਲਈ ਚੋਣ ਮੈਦਾਨ ਵਿਚ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮਾਨਸਾ ਪੰਚਾਇਤ ਸੰਮਤੀ ਚੋਣ ਲਈ 72 ਉਮੀਦਵਾਰਾਂ ਨੇ ਨਾਮਜ਼ਦਗੀ ਪੇਪਰ ਭਰੇ ਸਨ, ਜਿਨ੍ਹਾਂ ਵਿਚੋਂ 23 ਉਮੀਦਵਾਰਾਂ ਨੇ ਅੱਜ ਆਪਣੇ ਕਾਗਜ਼ ਵਾਪਸ ਲੈ ਲਏ ਹਨ, ਜਿਸ ਕਾਰਨ 49 ਉਮੀਦਵਾਰ ਮਾਨਸਾ ਪੰਚਾਇਤ ਸੰਮਤੀ ਚੋਣ ਮੈਦਾਨ ਵਿਚ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਬੁਢਲਾਡਾ ਪੰਚਾਇਤ ਸੰਮਤੀ ਚੋਣ ਲਈ 111 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ ਸਨ, ਜਿਨ੍ਹਾਂ ਵਿਚੋਂ 36 ਉਮੀਦਵਾਰਾਂ ਵਲੋਂ ਨਾਂਅ ਵਾਪਸ ਲੈ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ 75 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਸਰਦੂਲਗੜ੍ਹ ਪੰਚਾਇਤ ਸੰਮਤੀ ਚੋਣਾਂ ਲਈ 65 ਉਮੀਦਵਾਰਾਂ ਨੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਸਨ, ਜਿਨ੍ਹਾਂ ਵਿਚੋਂ 30 ਉਮੀਦਵਾਰਾਂ ਨੇ ਨਾਂਅ ਵਾਪਸ ਲੈ ਲਏ ਹਨ, ਜਿਸ ਕਰਕੇ ਹੁਣ 35 ਉਮੀਦਵਾਰ ਪੰਚਾਇਤ ਸੰਮਤੀ ਸਰਦੂਲਗੜ੍ਹ ਲਈ ਚੋਣ ਲੜਨਗੇ। ਅਖੀਰ ਵਿਚ ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਅੱਜ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ
EDITED BY : SARA YAHA | | Last Updated :7:31 pm 11 September 2018





















