

ਚੰਡੀਗੜ੍ਹ (ਸਾਰਾ ਯਹਾ)— ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ ਬਖਤਾਵਰ ਲਗਜ਼ਰੀ ਗੱਡੀਆਂ ਖਰੀਦਣ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ।
ਦੱਸਣਯੋਗ ਹੈ ਕਿ ਪੁਲਸ ਸੁਰੱਖਿਆ ਵਿੰਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਲਈ ਪੁਰਾਣੀ ਟੋਇਟਾ ਲੈਂਡ ਕਰੂਜ਼ਰ ਨੂੰ ਬਦਲਣ ਲਈ ਵਿੱਤ ਵਿਭਾਗ ਨੂੰ ਪ੍ਰਸਤਾਵ ਭੇਜਿਆ ਸੀ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਸਾਲੇ ਬਿਕਰਮ ਮਜੀਠੀਆ ਸਮੇਤ ਕੁਝ ਵੀ. ਆਈ. ਪੀ. ਦੀ ਸੁਰੱਖਿਆ ਲਈ ਨਵੇਂ ਬੁਲੇਟਪਰੂਫ ਵਾਹਨਾਂ ਦੀ ਮੰਗ ਕੀਤੀ ਗਈ ਸੀ। ਇਸ ‘ਚ ਕਿਹਾ ਗਿਆ ਸੀ ਕਿ ਪੁਰਾਣੇ ਵਾਹਣ ਦੀ ਇਕ ਸਾਲ ਦੀ ਸਰਵਿਸ ਪੂਰੀ ਹੋ ਚੁੱਕੀ ਹੈ, ਇਸ ਲਈ ਇਨ੍ਹਾਂ ਨੂੰ ਬਦਲ ਦਿੱਤਾ ਜਾਣਾ ਚਾਹੀਦਾ ਹੈ। ਨਵੇਂ ਬੁਲੇਟਪਰੂਫ ਵਾਹਨਾਂ ਦੇ ਰੂਪ ‘ਚ ਟੋਇਟਾ, ਇਨੋਵਾ ਅਤੇ ਮਾਰੂਤੀ ਜਿਪਸੀ ਦੇ ਪ੍ਰਸਤਾਵ ‘ਤੇ 9 ਕਰੋੜ ਰੁਪਏ ਦਾ ਖਰਚ ਹੋਣ ਦਾ ਅੰਦਾਜ਼ਾ ਸੀ, ਜਿਸ ‘ਤੇ ਪ੍ਰਸਤਾਵ ਨੂੰ ਮਨਪ੍ਰੀਤ ਬਾਦਲ ਨੇ ਮਨਜ਼ੂਰੀ ਨਹੀਂ ਦਿੱਤੀ।
EDITED BY : SARA YAHA | | Last Updated : 7:18 pm 13 September 2018























