

ਮੋਗਾ (ਸਾਰਾ ਯਹਾ ) : ਕਾਂਗਰਸ ਪਾਰਟੀ ਵਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਟਿਕਟਾਂ ਨਾ ਮਿਲਣ ਕਰਕੇ ‘ਬਾਗੀ’ ਤੌਰ ‘ਤੇ ਆਜ਼ਾਦ ਉਮੀਦਵਾਰਾਂ ਵਜੋਂ ਜ਼ਿਲਾ ਮੋਗਾ ਦੇ ਵੱਖ-ਵੱਖ ਜ਼ੋਨਾਂ ਤੋਂ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੀ ਵਿਰੋਧਤਾ ਕਾਰਨ 6 ਸਾਲਾਂ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਆਦੇਸ਼ਾ ‘ਤੇ ਇਹ ਸਖ਼ਤ ਫੈਸਲਾ ਲਿਆ ਗਿਆ ਹੈ।
ਉਨ੍ਹਾ ਕਿਹਾ ਕਿ ਜ਼ੋਨ ਬਿਲਾਸਪੁਰ ਤੋਂ ਆਜ਼ਾਦ ਤੌਰ ‘ਤੇ ਜ਼ਿਲਾ ਪ੍ਰੀਸ਼ਦ ਚੋਣ ਲੜ ਰਹੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਪਰਮਜੀਤ ਸਿੰਘ ਨੰਗਲ, ਗੁਰਪ੍ਰੀਤ ਸਿੰਘ ਭੱਟੀ ਪੱਤੋ, ਦਰਸ਼ਨ ਸਿੰਘ, ਭੁਪਿੰਦਰ ਕੌਰ, ਬਲਦੇਵ ਸਿੰਘ ਸਰਪੰਚ ਕੁੱਸਾ, ਇੰਦਰਜੀਤ ਸਿੰਘ ਕਿਸ਼ਨਪੁਰਾ ਅਤੇ ਹਰਜਿੰਦਰ ਕੌਰ ਨੂੰ ਪਾਰਟੀ ‘ਚੋਂ ਕੱਢਿਆ ਗਿਆ ਹੈ। ਇਸ ਮੌਕੇ ਜ਼ਿਲਾ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਗੁਰਬਚਨ ਸਿੰਘ ਬਰਾੜ ਮੈਂਬਰ ਕਾਰਜਕਾਰਨੀ, ਇੰਦਰਜੀਤ ਬੀੜ ਚੜਿੱਕ, ਡਾ ਪਵਨ ਥਾਪਰ, ਦਰਬਾਰਾ ਸਿੰਘ, ਉਪਿੰਦਰ ਗਿੱਲ ਵੀ ਹਾਜ਼ਰ ਸਨ।
EDITED BY : SARA YAHA | | Last Updated : 7:05 pm 14 September 2018























