ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

0
68

ਚੰਡੀਗੜ, (ਸਾਰਾ ਯਹਾ) 17 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਹੈਬੋਵਾਲ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਵਿੰਦਰ  ਸਿੰਘ  ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਕੇਤਨ ਚੋਪੜਾ ਵਾਸੀ ਤਰਸੇਮ ਕਲੋਨੀ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੀ ਭੈਣ ਵਲੋਂ ਦਰਜ ਕਰਵਾਏ ਗਏ ਮੁਕੱਦਮੇ ਵਿਚ ਦੋਸ਼ੀਆਂ ਦੀਆਂ ਜਮਾਨਤਾ ਅਦਾਲਤ ਵਿਚੋਂ ਰੱਦ ਕਰਾਉਣ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


EDITED BY : SARA YAHA | | Last Updated : 7:51 pm 17  September  2018

LEAVE A REPLY

Please enter your comment!
Please enter your name here