

ਬਠਿੰਡਾ (ਸਾਰਾ ਯਹਾ ): ਇਥੋਂ ਦੇ ਪਿੰਡ ਦੂਲੋਵਾਲ ‘ਚ ਵੋਟਿੰਗ ਦੌਰਾਨ ਅਕਾਲੀਆਂ ਵਲੋਂ ਤਿੰਨ ਰਾਊਂਡ ਫਾਇਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਇਕ ਬੱਚਾ ਜ਼ਖ਼ਮੀ ਹੋ ਗਿਆ ਹੈ। ਇਸ ਦੌਰਾਨ ਜ਼ਖ਼ਮੀ ਹੋਏ ਕੁਝ ਕਾਂਗਰਸੀ ਵਰਕਰਾਂ ਵੱਲੋਂ ਗੱਡੀਆਂ ਦੀ ਭੰਨਤੋੜ ਵੀ ਕੀਤੀ ਗਈ ਹੈ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਸਥਿਤੀ ਨੂੰ ਕਾਬੂ ‘ਚ ਕੀਤਾ ਗਿਆ ਹੈ।























