*ਮੁੱਖ ਮੰਤਰੀ ਵੱਲੋਂ ਸਕੂਲ ਸਿੱਖਿਆ ਦਰਜਾਬੰਦੀ ‘ਚ ਦੇਸ਼ ਵਿੱਚੋਂ ਪੰਜਾਬ ਦੇ ਪਹਿਲੇ ਸਥਾਨ ‘ਤੇ ਆਉਣ ਲਈ ਅਧਿਆਪਕਾਂ ਨਾਲ ਵਰਚੂਅਲ ਸਮਾਰੋਹ*

0
15

ਮਾਨਸਾ, 10 ਜੂਨ  (ਸਾਰਾ ਯਹਾਂ/ਬੀਰਬਲ ਧਾਲੀਵਾਲ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਅਧਿਆਪਕਾਂ ਨਾਲ ਵਰਚੂਅਲ ਵਿਚਾਰ—ਵਟਾਂਦਰਾ ਕੀਤੇ ਜਾਣ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਹਿੱਸਾ ਲਿਆ।  ਇਸ ਮੌਕੇ ਵਿਧਾਇਕ ਸ੍ਰ. ਮਾਨਸ਼ਾਹੀਆ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਗਈ ਦਰਜਾਬੰਦੀ *ਚ ਪੰਜਾਬ ਦਾ ਸਕੂਲ ਸਿੱਖਿਆ ਦੇ ਖੇਤਰ ‘ਚ ਭਾਰਤ ਵਿੱਚੋਂ ਪਹਿਲੇ ਸਥਾਨ ‘ਤੇ ਆਉਣਾ ਪੰਜਾਬ, ਪੰਜਾਬੀਆਂ ਤੇ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੇ ਗਏ ਬੇਮਿਸਾਲ ਸੁਧਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਾਂਹਵਧੂ ਸੋਚ ਸਦਕਾ ਸੰਭਵ ਹੋਏ ਹਨ, ਜਿਸ ਦਾ ਨਤੀਜਾ ਅੱਜ ਪੂਰੇ ਦੇਸ਼ ਦੇ ਸਾਹਮਣੇ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਦੇ ਨਾਲ—ਨਾਲ ਹੋਰ ਵਿਦੇਸ਼ੀ ਭਾਸ਼ਾਵਾਂ ਸਿਖਾਉਣ ਸਮੇਤ ਖੇਡਾਂ ਦੇ ਖੇਤਰ ‘ਚ ਵੀ ਮੋਹਰੀ ਬਣਾਉਣ ਦਾ ਟੀਚਾ ਮਿੱਥਿਆ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਦੂਰਅੰਦੇਸ਼ੀ ਸੋਚ  ‘ਤੇ ਪਹਿਰਾ ਦਿੰਦੇ ਹੋਏ ਸਿੱਖਿਆ ਮਹਿਕਮੇ ਨੇ ਪ੍ਰੀ—ਪ੍ਰਾਇਮਰੀ ਸਿੱਖਿਆ  ‘ਤੇ ਧਿਆਨ ਕੇਂਦਰਤ ਕੀਤਾ ਜੋ ਕਿ ਅੱਜ ਦੀ ਪ੍ਰਾਪਤੀ ਦਾ ਨੀਂਹ ਪੱਥਰ ਬਣਿਆ। ਇਸ ਤੋਂ ਇਲਾਵਾ ਅਧਿਆਪਕਾਂ ਦੀ ਅਣਥੱਕ ਮਿਹਨਤ, ਸਰਕਾਰ ਵੱਲੋਂ ਸਮਾਜ ਸੇਵੀਆਂ, ਅਧਿਆਪਕਾਂ ਤੇ ਸਨਅਤਕਾਰਾਂ ਨਾਲ ਮਿਲਕੇ ਖੜ੍ਹੇ ਕੀਤੇ ਬੁਨਿਆਦੀ ਢਾਂਚੇ ਨੇ ਪੱਜਾਬ ਨੂੰ ਸਾਡੇ ਬੱਚਿਆਂ ਦੇ ਭਵਿੱਖ ਨਾਲ ਜੁੜੀ ਇਸ ਮਹੱਤਵਪੂਰਨ ਪ੍ਰਾਪਤੀ ਦੇ ਯੋਗ ਬਣਾਇਆ ਹੈ। ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫ਼ਸਰ (ਸ) ਅੰਜੂ ਗੁਪਤਾ, ਜਿ਼ਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੰਜੀਵ ਕੁਮਾਰ ਗੋਇਲ, ਉਪ ਜਿ਼ਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਗਰੂਪ ਭਾਰਤੀ, ਉਪ ਜਿ਼ਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਲਾਭ ਸਿੰਘ ਅਤੇ ਜਿ਼ਲ੍ਹਾ ਨੋਡਲ ਅਫ਼ਸਰ ਬਲਵਿੰਦਰ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here