

ਮਾਨਸਾ, 27 ਸਤੰਬਰ (ਬਲਜੀਤ ਸ਼ਰਮਾ ) : 2 ਅਕਤੂਬਰ 2018 ਨੂੰ ਮਹਾਤਮਾ ਗਾਂਧੀ ਜੀ ਦੇ ਜਨਮਦਿਨ ਨੂੰ ਮਨਾਉਣ ਲਈ ਸਮੂਹ ਵਿਭਾਗਾਂ ਨੂੰ ਮੈਗਾ ਕੈਂਪਾਂ ਅਤੇ ਸ਼ਾਂਤੀ ਮਾਰਚ ਕੱਢਣ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਐਸ.ਡੀ.ਐਮ. ਸਾਹਿਬਾਨਾਂ ਨਾਲ ਕੀਤੀ ਇੱਕ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਸਰਦੂਲਗੜ੍ਹ ਸਬ ਡਵੀਜ਼ਨ ਦਾ ਕੈਂਪ ਫੱਤਾ ਮਾਲੋਕਾ ਵਿਖੇ, ਮਾਨਸਾ ਦਾ ਕੈਂਪ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਅਤੇ ਬੁਢਲਾਡਾ ਵਿਖੇ ਇਹ ਕੈਂਪ ਐਸ.ਡੀ.ਐਮ. ਦਫ਼ਤਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਇਸ ਕੈਂਪ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ, ਤਾਂ ਜੋ ਲੋਕ ਇਸ ਕੈਂਪ ਦਾ ਲਾਹਾ ਲੈ ਸਕਣ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਕੈਂਪ ਦੌਰਾਨ ਲੋਕਾਂ ਨੂੰ ਮੌਕੇ ‘ਤੇ ਹੀ ਇਸਦਾ ਲਾਭ ਦਿੱਤਾ ਜਾਵੇ ਅਤੇ ਤੁਰੰਤ ਪੈਂਡਿੰਗ ਸਰਟੀਫਿਕੇਟ ਜਾਰੀ ਕੀਤੇ ਜਾਣ। ਉਨ੍ਹਾਂ ਦੱਸਿਆ ਕਿ 2 ਅਕਤੂਬਰ ਨੂੰ ਸਕੂਲੀ ਬੱਚਿਆਂ ਨਾਲ ਸ਼ਾਂਤੀ ਮਾਰਚ ਵੀ ਕੱਢਿਆ ਜਾਵੇਗਾ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅਤੇ ਸਬ-ਡਵੀਜ਼ਨ ਪੱਧਰ ‘ਤੇ ਰੰਗ-ਬਿਰੰਗੇ ਰਿਬਨਾਂ ਨਾਲ ਏਕਤਾ ਦਾ ਸੁਨੇਹਾ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਡੇਂਗੂ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਯਤਨ ਕਰਨੇ ਯਕੀਨੀ ਬਣਾਉਣ ਅਤੇ ਹਰ ਇਲਾਕੇ ਵਿੱਚ ਸਪਰੇਅ ਕਰਨ ਲਈ ਨਿਰਦੇਸ਼ ਜਾਰੀ ਕੀਤੇ
EDITED BY : SARA YAHA | | Last Updated : 8:55 pm 27 September 2018






















