

ਮਾਨਸਾ, 01 ਅਕਤੂਬਰ (ਬਲਜੀਤ ਸ਼ਰਮਾ ): ਕੁਪੋਸ਼ਣ ਮੁਕਤ ਸਮਾਜ ਦੀ ਸਿਰਜਣਾ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਪੋਸ਼ਣ ਮੁਹਿੰਮ ਤਹਿਤ ਸਕੂਲਾਂ ਅਤੇ ਕਾਲਜਾਂ ਵਿਚ ਸੈਮੀਨਾਰ ਕਰਵਾਏ ਜਾਣ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਕੀਤੀ ਇਕ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਵਿਚ ਪੋਸ਼ਣ ਤਕਨੀਕ ਦੀ ਮਦਦ ਨਾਲ ਲੋਕਾਂ ਲਈ ਵਧੀਆ ਖ਼ੁਰਾਕ ਅਤੇ ਵਿਹਾਰ ਵਿੱਚ ਸਾਕਾਰਾਤਮਕ ਬਦਲਾਅ ਲਿਆਉਣ ਦੇ ਉਪਰਾਲੇਆਂ ਬਾਰੇ ਜਾਣੂ ਕੀਤਾ ਜਾਵੇ। ਉਨ੍ਹਾਂ ਹਾਜਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੋਸ਼ਣ ਮੁਹਿੰਮ ਨੂੰ ਜਨ-ਜਨ ਤੱਕ ਪਹੁੰਚਾਉਣ ਤਾਂ ਜੋ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪੋਸ਼ਣ ਅਭਿਆਨ ਤਹਿਤ ਹਰ ਵਿਅਕਤੀ, ਸੰਸਥਾ ਅਤੇ ਨੁਮਾਇੰਦੇ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਕੁਪੋਸ਼ਣ ਮੁਕਤ ਸਮਾਜ ਸਿਰਜਣ ਲਈ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਏਗਾ।
EDITED BY : SARA YAHA | | Last Updated : 6:15 pm 01 October 2018























