

ਸੰਗਰੂਰ (ਸਾਰਾ ਯਹਾ)— ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੰਗਰੂਰ ਫੇਰੀ ਦੌਰਾਨ ਅੱਜ ਕੁਝ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਸਿੱਖ ਜਥੇਬੰਦੀਆਂ ਵੱਲੋਂ ਇਹ ਵਿਰੋਧ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਕੀਤਾ ਗਿਆ। ਰੋਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਵੱਲ ਇਕ ਸਿੱਖ ਆਗੂ ਵੱਲੋਂ ਜੁੱਤੀ ਵੀ ਸੁੱਟੀ ਗਈ ਅਤੇ ਉਨ੍ਹਾਂ ਖਿਲਾਫ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਜ਼ਿਕਰਯੋਗ ਹੈ ਕਿ ਪੰਜਾਬ ‘ਚ 7 ਅਕਤੂਬਰ ਨੂੰ ਕਾਂਗਰਸ ਅਤੇ ਅਕਾਲੀ ਦਲ ਵੱਡੀਆਂ ਰੈਲੀਆਂ ਕਰਨ ਜਾ ਰਹੇ ਹਨ, ਜਿਸ ਦੇ ਚਲਦਿਆਂ ਅੱਜ ਸੰਗਰੂਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਦੇ ਨਾਲ ਮੀਟਿੰਗ ਕਰਨ ਲਈ ਪਹੁੰਚੇ ਸਨ।
EDITED BY : SARA YAHA | | Last Updated : 7:15 pm 04 October 2018























