ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਦੇ ਮਹਿਮਦਪੁਰ ਦਾਣਾ ਮੰਡੀ ‘ਚ ‘ਜਬਰ ਵਿਰੋਧੀ ਰੈਲੀ’ ਕੀਤੀ ਗਈ

0
43

ਪਟਿਆਲਾ — ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਦੇ ਮਹਿਮਦਪੁਰ ਦਾਣਾ ਮੰਡੀ ‘ਚ ‘ਜਬਰ ਵਿਰੋਧੀ ਰੈਲੀ’ ਕੀਤੀ ਗਈ। ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ‘ਜਬਰ ਵਿਰੋਧੀ ਰੈਲੀ’ ਕਾਂਗਰਸ ਵੱਲੋਂ ਜਨਤਾ ਨਾਲ ਕੀਤੀਆਂ ਗਈਆਂ ਧੱਕੇਸ਼ਾਹੀਆਂ ਖਿਲਾਫ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸਮਿਤੀਆਂ ਚੋਣਾਂ ‘ਚ ਕਾਂਗਰਸ ਨੇ ਧੱਕੇਸ਼ਾਹੀ ਕੀਤੀ ਹੈ। ਪੰਜਾਬ ਦੇ ਲੋਕ ਵੀ ਹੁਣ ਕਾਂਗਰਸ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ। ਇਕ ਵੀ ਵਰਗ ਕੈਪਟਨ ਸਰਕਾਰ ਤੋਂ ਖੁਸ਼ ਨਹੀਂ ਹੈ। ਬੇਅਦਬੀ ਦੀਆਂ ਘਟਨਾਵਾਂ ‘ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੀ ਚਾਹੁੰਦਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਮਿਲੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸੀ. ਬੀ. ਆਈ. ਦੀ ਜਾਂਚ ਹੁੰਦੀ ਤਾਂ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਣਾ ਸੀ।

PunjabKesari

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਾਣੀਕੇ ਨੇ ਬੋਲਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਤਾਂ ਕੀ ਕਰਨਾ ਸੀ ਸਗੋਂ ਪਹਿਲਾਂ ਤੋਂ ਜਾਰੀ ਸਕੀਮਾਂ ਵੀ ਸਾਰੀਆਂ ਬੰਦ ਕਰ ਦਿੱਤੀਆਂ। ਕੈਪਟਨ ਨੇ ਪੈਨਸ਼ਨ ਸਕੀਮ ਦੇ ਤਹਿਤ 2500 ‘ਤੇ ਕੀ ਦੇਣਾ ਸੀ ਸਗੋਂ 500 ਰੁਪਏ ਵੀ ਦੇਣੀ ਬੰਦ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਅਕਾਲੀ ਦਲ ਨੂੰ ਜਿਤਾ ਕੇ ਫਿਰ ਤੋਂ ਸਾਰੀਆਂ ਸਕੀਮਾਂ ਨੂੰ ਵਾਪਸ ਲਿਆਂਦਾ ਜਾਵੇਗਾ।

ਇਸ ਤੋਂ ਇਲਾਵਾ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਬੋਲਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਪੰਜਾਬ ‘ਚ ਖੂਨ-ਖਰਾਬਾ ਕਰਨਾ ਚਾਹੁੰਦੀ ਹੈ ਅਤੇ ਜਿੰਨ੍ਹਾ ਖਿਲਵਾੜ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਹੈ, ਉਹ ਕਦੇ ਹੋਰ ਸਰਕਾਰ ਨੇ ਨਹੀਂ ਕੀਤਾ। ਕੈਪਟਨ ਸਰਕਾਰ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਮੁਕਰ ਗਈ ਹੈ ਅਤੇ ਜਨਤਾ ਨਾਲ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ ਹੈ।

PunjabKesari
ਇਸ ਮੌਕੇ ਬੀਬੀ ਜਾਗੀਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਨਗਰ, ਪੰਚਾਇਤਾਂ, ਨਗਰ-ਨਿਗਮ ਚੋਣਾਂ ਅਤੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਦੌਰਾਨ ਲੋਕਤੰਤਰ ਦਾ ਘਾਣ ਕੀਤਾ ਹੈ। ਕੈਪਟਨ ਚੋਣਾਂ ਦੌਰਾਨ ਧੱਕੇਸ਼ਾਹੀਆਂ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਦੇ ਰਾਜ ‘ਚ ਦਿਨ-ਦਿਹਾੜੇ ਕਤਲੇਆਮ ਹੋ ਰਹੇ ਹਨ। ਥਾਣਿਆਂ ‘ਚ ਦਿਨ-ਦਿਹਾੜੇ ਬੰਬ ਧਮਾਕੇ ਕੀਤੇ ਜਾ ਰਹੇ ਹਨ। ਕੈਪਟਨ ਸਰਕਾਰ ਦੇ ਨੁਮਾਇੰਦੇ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕੈਪਟਨ ਸਰਕਾਰ ਧਰਮ ‘ਚ ਦਖਲ ਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

PunjabKesari

ਇਸ ਰੈਲੀ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਸਮੇਤ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ, ਗੁਲਜ਼ਾਰ ਸਿੰਘ ਰਣੀਕੇ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਾਗੀਰ ਕੌਰ, ਬੀਬੀ ਵਰਿੰਦਰ ਕੌਰ ਲੁੰਬਾ ਸਮੇਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਰੈਲੀ ‘ਚ ਪਹੁੰਚੀ। ਇਸ ਮੌਕੇ ਲੱਖਾਂ ਦੀ ਗਿਣਤੀ ‘ਚ ਠਾਠਾਂ ਮਾਰਦਾ ਇਕੱਠ ਪਹੁੰਚਿਆ। ਰੈਲੀ ਦੌਰਾਨ ਵੱਡੀ ਗਿਣਤੀ ‘ਚ ਔਰਤਾਂ ਵੀ ਮੌਜੂਦ ਰਹੀਆਂ।


EDITED BY : SARA YAHA | | Last Updated : 7:45 pm 07  October 2018

LEAVE A REPLY

Please enter your comment!
Please enter your name here