ਪੰਜਾਬ ਸਰਕਾਰ ਨੇ ਸੁਖਮੀਤ ਤੇ ਸਵਰਨ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿ਼ਆ

0
65

ਮਾਨਸਾ, 11 ਅਕਤੂਬਰ (ਸਾਰਾ ਯਹਾ):  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਏਸ਼ੀਆਈ ਖੇਡਾਂ^2018 ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਸਵਰਨ ਵਿਰਕ ਅਤੇ ਸੁਖਮੀਤ ਸਮਾਘ ਨੂੰ ਇਕ-ਇਕ ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ ਹੈ। ਸਵਰਨ ਸਿੰਘ ਪਿੰਡ ਦਲੇਲ ਸਿੰਘ ਵਾਲਾ ਅਤੇ ਸੁਖਮੀਤ ਸਿੰਘ ਪਿੰਡ ਕਿਸ਼ਨਗੜ੍ਹ ਫਰਵਾਹੀ ਨੂੰ ਰੋਇੰਗ ਵਿੱਚ ਸੋਨ ਤਮਗਾ ਜਿੱਤਣ ਲਈ ਪੰਜਾਬ ਸਰਕਾਰ ਦੁਆਰਾ ਅੱਜ ਚੰਡੀਗੜ੍ਹ ਵਿਖੇ ਕਰਵਾਏ ਇਕ ਸਮਾਰੋਹ ਦੌਰਾਨ ਇਹ ਇਨਾਮ ਪ੍ਰਾਪਤ ਹੋਇਆ ਹੈ।

        ਇਸ ਸਮਾਰੋਹ ਮੌਕੇ ਉੱਘੇ ਅਥਲੀਟ ਮਿਲਖਾ ਸਿੰਘ ਵੀ ਮੁੱਖ ਮੰਤਰੀ ਨਾਲ ਹਾਜ਼ਰ ਸਨ। ਇਸ ਦੌਰਾਨ ਖਿਡਾਰੀਆਂ ਨੂੰ ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿੱਤਾ ਗਿਆ। ਇਸ ਮੌਕੇ ਬੋਲਦਿਆਂ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਹੇਠਲੇ ਪੱਧਰ `ਤੇ ਖੇਡਾਂ ਨੂੰ ਬੜ੍ਹਾਵਾ ਦੇਣ ਅਤੇ ਵੱਖ ਵੱਖ ਪਹਿਲਕਦਮੀਆਂ ਰਾਹੀਂ ਖੇਡਾਂ ਵਿੱਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਅਗਲੀ ਉਲੰਪਿਕ ਵਿੱਚ ਪੰਜਾਬ ਦੇ ਖਿਡਾਰੀ ਪੂਰੀ ਤਰ੍ਹਾਂ ਚਮਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਲੰਪਿਕ ਵਿੱਚ ਮੈਡਲ ਪ੍ਰਾਪਤ ਕਰਨ ਲਈ ਉੱਘੇ ਖਿਡਾਰੀਆਂ ਦੀ ਉਰਜਾ ਅਤੇ ਹੁਨਰ ਨੂੰ ਦੀ ਢੁੱਕਵੇ ਢੰਗ ਨਾਲ ਵਰਤੋ ਕਰੇਗੀ।

        ਇਨ੍ਹਾਂ ਖਿਡਾਰੀਆਂ ਦੁਆਰਾ ਇਹ ਇਨਾਮ ਦਿੱਤੇ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਦੇਸ਼ ਅਤੇ ਸੂਬੇ ਲਈ ਹੋਰ ਵੀ ਵਧੇਰੇ ਨਾਮਣਾ ਖੱਟਣਗੇ।

        ਇਸ ਖੇਡ ਸਮਾਰੋਹ ਨੂੰ ਪੰਜਾਬ ਦੇ ਖੇਡ ਇਤਿਹਾਸ ਵਿੱਚ ਅਹਿਮ ਮੌਕੇ ਦੱਸਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੀ ਵਾਗਡੋਰ ਇਸ ਵੇਲੇ ਖੁਦ ਖਿਡਾਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਹਾਲ ਹੀ ਵਿੱਚ ਵਿਆਪਕ ਖੇਡ ਨੀਤੀ ਨੂੰ ਅਮਲ ਵਿੱਚ ਲਿਆਂਦਾ ਹੈ ਜਿਸ ਨਾਲ ਪੰਜਾਬ `ਚ ਖੇਡਾਂ ਨੂੰ ਹੋਰ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖੇਡਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਖੇਡ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰੀਨ ਕੋਚਿੰਗ ਸਹੂਲਤਾਂ ਦੇ ਨਾਲ-ਨਾਲ ਉਚ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ ਤਾਂ ਕਿ ਸੂਬੇ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸਿਖਰਾਂ `ਤੇ ਲਿਜਾਇਆ ਜਾ ਸਕੇ।

         ਖੇਡ ਮੰਤਰੀ ਨੇ ਕਿਹਾ ਕਿ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਸਥਾਪਤ ਕਰਨ ਲਈ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਨਾਲ-ਨਾਲ ਜਿਲ੍ਹਾ ਪੱਧਰ `ਤੇ ਮੈਰਾਥਾਨ ਦਾ ਆਯੋਜਨ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸਨਅਤੀ ਘਰਾਣਿਆਂ ਨੂੰ ਵੀ ਖੇਡਾਂ ਤੇ ਖਿਡਾਰੀਆਂ ਨੂੰ ਅਪਨਾਉਣ ਦਾ ਸੱਦਾ ਦਿੱਤਾ ਤਾਂ ਕਿ ਸੂਬੇ ਵਿੱਚ ਖੇਡਾਂ ਨੂੰ ਹੋਰ ਵਧੇਰੇ ਮਜ਼ਬੂਤ ਕੀਤਾ ਜਾ ਸਕੇ .

         ਇਸ ਸਮਾਰੋਹ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਵਿਧਾਇਕ ਪਰਗਟ ਸਿੰਘ ਅਤੇ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਹਾਜ਼ਰ ਸਨ .

        ਇਸ ਮੌਕੇ ਅਦਾਕਾਰ ਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਜੋ ਪਹਿਲਾਂ ਮੁਲਕ ਦੇ ਮੋਹਰੀ ਖੇਡ ਸੂਬਿਆਂ `ਚ ਸ਼ੁਮਾਰ ਹੁੰਦਾ ਸੀ।

        ਪਦਮ ਸ੍ਰੀ ਬਹਾਦਰ ਸਿੰਘ, ਅਰਜੁਨ ਐਵਾਰਡੀ ਬਲਜੀਤ ਸਿੰਘ ਢਿੱਲੋਂ, ਗੁਰਦੇਵ ਸਿੰਘ ਗਿੱਲ, ਜੈਪਾਲ ਸਿੰਘ ਅਤੇ ਜਗਜੀਤ ਸਿੰਘ, ਉਲੰਪੀਅਨ ਅਜੀਤ ਸਿੰਘ, ਸੁਖਬੀਰ ਸਿੰਘ ਗਿੱਲ, ਸਾਬਕਾ ਡੀ.ਜੀ.ਪੀ. ਮਹਿਲ ਸਿੰਘ ਭੁੱਲਰ, ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ.ਐਸ. ਸਿੱਧੂ ਅਤੇ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਸਿ਼ਰਕਤ ਕੀਤੀ।

         ਸਮਾਗਮ ਵਿੱਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਰਾਜ ਕੁਮਾਰ ਵੇਰਕਾ, ਫਤਹਿਜੰਗ ਸਿੰਘ ਬਾਜਵਾ, ਕੁਸ਼ਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਜੀ.ਪੀ., ਅੰਗਦ ਸਿੰਘ ਸੈਣੀ, ਸੁਨੀਲ ਦੱਤੀ ਅਤੇ ਹਰਜੋਤ ਕਮਲ ਤੋਂ ਇਲਾਵਾ ਡੀ.ਜੀ.ਪੀ. ਸੁਰੇਸ਼ ਅਰੋੜਾ, ਵਧੀਕ ਮੁੱਖ ਸਕੱਤਰ ਖੇਡਾਂ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਖੇਡਾਂ ਅਮ੍ਰਿਤ ਕੌਰ ਗਿੱਲ ਵੀ ਹਾਜ਼ਰ ਸਨ .


EDITED BY : SARA YAHA | | Last Updated : 8:10 pm 11 October 2018

LEAVE A REPLY

Please enter your comment!
Please enter your name here