

ਮਾਨਸਾ,(ਹੀਰਾ ਸਿੰਘ ਮਿੱਤਲ) 17 ਅਕਤੂਬਰ :ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੁਆਰਾ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ, ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਸ਼ਾਂਤੀ ਵਿਚ ਖਲਲ ਪੈਦਾ ਕਰਕੇ ਮਾਨਵ ਜੀਵਨ ਹੋਂਦ ਵਿਚ ਖਤਰਾ ਪੈਦਾ ਕੀਤਾ ਜਾਂਦਾ ਹੈ। ਉਪਰੋਕਤ ਹੁਕਮ 30 ਨਵੰਬਰ 2018 ਤੱਕ ਲਾਗੂ ਰਹਿਣਗੇ।
EDITED BY : SARA YAHA | | Last Updated : 7:43 pm 17 October 2018






















