*ਪੰਜਾਬ ਸਰਕਾਰ ਵੱਲੋਂ ਮਾਨਸਾ ਹਲਕੇ ’ਚ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦੀ ਗਰਾਂਟ ਜਾਰੀ: ਵਿਧਾਇਕ ਮਾਨਸ਼ਾਹੀਆ*

0
90

ਮਾਨਸਾ, 21 ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ):
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਵਧੇਰੇ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 5 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨਾਲ ਵਿਧਾਨ ਸਭਾ ਹਲਕੇ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਰੂਪ ਰੇਖਾ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਕੀਤਾ। ਵਿਧਾਇਕ ਸ. ਮਾਨਸ਼ਾਹੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹਲਕੇ ਵਿੱਚ ਸਰਵਪੱਖੀ ਸੁਧਾਰ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਹਲਕਾ ਵਾਸੀਆਂ ਦੀਆਂ ਜ਼ਰੂਰਤਾਂ ਮੁਤਾਬਕ ਕਰਵਾਏ ਜਾਣ ਵਾਲੇ ਬਕਾਇਆ ਵਿਕਾਸ ਕੰਮਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ ਅਤੇ ਕੁਝ ਹੀ ਦਿਨਾਂ ਵਿੱਚ ਐਸਟੀਮੇਟ ਤਿਆਰ ਕਰਕੇ ਟੈਂਡਰ ਪ੍ਰਕਿਰਿਆ ਛੇਤੀ ਹੀ ਮੁਕੰਮਲ ਹੋਣ ’ਤੇ ਕਾਰਜਾਂ ਨੂੰ ਮੁਕੰਮਲ ਕਰਨ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਂਦੀ ਜਾਵੇਗੀ। 
ਵਿਧਾਇਕ ਸ. ਮਾਨਸ਼ਾਹੀਆ ਨੇ ਦੱਸਿਆ ਕਿ ਹਲਕੇ ਦੀਆਂ ਧਰਮਸ਼ਾਲਾਵਾਂ, ਸਕੂਲਾਂ, ਸਿਹਤ ਸੰਸਥਾਵਾਂ ਦੇ ਪ੍ਰੋਜੈਕਟਾਂ ਸਮੇਤ ਕੁਝ ਹੋਰ ਕਾਰਜਾਂ ਬਾਰੇ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਅਤੇ ਜਾਰੀ ਹੋਈ ਗਰਾਂਟ ਨਾਲ ਇਨ੍ਹਾਂ ਵਿਕਾਸ ਕਾਰਜਾਂ ਤੇ ਮਿੱਥੇ ਪ੍ਰੋਜੈਕਟਾਂ ਨੂੰ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਲੋਕ ਹਿੱਤ ਵਿੱਚ ਵੱਖ ਵੱਖ ਪ੍ਰੋਜੈਕਟਾਂ ਨੂੰ ਤਰਜੀਹੀ ਆਧਾਰ ’ਤੇ ਮੁਕੰਮਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਲੋੜੀਂਦੇ ਵਿਕਾਸ ਕੰਮਾਂ ਨੂੰ ਮੁਕੰਮਲ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਤੇ ਨੋਡਲ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨਵਨੀਤ ਜੋਸ਼ੀ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here