

ਚੰਡੀਗੜ•/ਜਲੰਧਰ, 21 ਅਕਤੂਬਰ : ਸੂਬੇ ਦੇ ਪੁਲੀਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੇ ਅੱਜ ਆਖਿਆ ਕਿ ਅੰਮ੍ਰਿਤਸਰ ਰੇਲ ਹਾਦਸੇ ਦੀ ਅਪਰਾਧਿਕ ਜ਼ਿੰਮੇਵਾਰੀ ਤੈਅ ਕਰਨ ਲਈ ਏ.ਡੀ.ਜੀ.ਪੀ. (ਰੇਲਵੇ) ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਜਾਂਚ ਸੌਂਪੀ ਗਈ ਹੈ।
ਅੱਜ ਇੱਥੇ 59ਵੇਂ ਪੁਲੀਸ ਯਾਦਗਾਰੀ ਦਿਵਸ ਪਰੇਡ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਕਿਸੇ ਪਾਸੇ ਤੋਂ ਤਾਂ ਅਣਗਹਿਲੀ ਹੋਈ ਹੈ ਅਤੇ ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਜਾਂਚ ਦੇ ਹੁਕਮ ਦਿੱਤੇ ਗਏ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ ਜਿਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਬੀ. ਪੁਰਸਾਰਥਾ ਨੂੰ ਇਸ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਜੋ ਚਾਰ ਹਫ਼ਤਿਆਂ ਵਿੱਚ ਜਾਂਚ ਸੌਂਪਣਗੇ। ਉਨ•ਾਂ ਕਿਹਾ ਕਿ ਸ੍ਰੀ ਸਹੋਤਾ ਨਿੱਜੀ ਤੌਰ ‘ਤੇ ਜਾਂਚ ਕਰਨਗੇ ਤਾਂ ਕਿ ਇਸ ਘਟਨਾ ਲਈ ਜ਼ਿੰਮੇਵਾਰੀ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ•ਾ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕਿਸੇ ਵੀ ਵਿਦਿਆਰਥੀ ਖਾਸ ਕਰਕੇ ਕਸ਼ਮੀਰੀ ਵਿਦਿਆਰਥੀ ਦੀ ਦੇਸ਼ ਭਗਤੀ ‘ਤੇ ਉਂਗਲ ਚੁੱਕਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਉਨ•ਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਵੱਲੋਂ ਮੁਲਕ ਦੇ ਕਿਸੇ ਵੀ ਹਿੱਸੇ ਵਿੱਚ ਜਾ ਕੇ ਮਿਆਰੀ ਸਿੱਖਿਆ ਹਾਸਲ ਕਰਨ ਨੂੰ ਯਕੀਨੀ ਬਣਾਉਣਾ ਸਾਡਾ ਨੈਤਿਕ ਫਰਜ਼ਾ ਬਣਦਾ ਹੈ। ਇਸ ਦੇ ਨਾਲ ਹੀ ਸ੍ਰੀ ਅਰੋੜਾ ਨੇ ਕਿਹਾ ਕਿ ਜੇਕਰ ਕੋਈ ਨਾਗਰਿਕ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ।
ਸੂਬੇ ਦੇ ਪੁਲੀਸ ਮੁਖੀ ਨੇ ਕਿਹਾ ਕਿ ਉਨ•ਾਂ ਨੇ ਜ਼ਿਲਿ•ਆਂ ਦੇ ਪੁਲੀਸ ਮੁਖੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰਕੇ ਆਖਿਆ ਕਿ ਵਿਦਿਅਕ ਸੰਸਥਾਵਾਂ ਵਿੱਚ ਤਾਲੀਮ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਕੇ ਭਰੋਸਾ ਦਿੱਤਾ ਜਾਵੇ ਕਿ ਉਨ•ਾਂ ਦੀ ਕਿਸੇ ਵੀ ਤਰ•ਾਂ ਦੀ ਮੁਸ਼ਕਲ ਵਿੱਚ ਸਹਾਇਤਾ ਲਈ ਪੁਲੀਸ ਹਾਜ਼ਰ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਮੁਲਕ ਦੇ ਕਿਸੇ ਵੀ ਹਿੱਸੇ ਤੋਂ ਆਏ ਵਿਦਿਆਰਥੀਆਂ ਨਾਲ ਬੇਗਾਨੀ ਵਾਲਾ ਵਿਵਹਾਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ•ਾਂ ਦੱਸਿਆ ਕਿ ਜੇਕਰ ਕੋਈ ਸ਼ਿਕਾਇਤ ਹੈ ਤਾਂ ਇਸ ਦੇ ਹੱਲ ਲਈ ਏ.ਡੀ.ਜੀ.ਪੀ. (ਕਮਿਊਨਿਟੀ ਪੁਲਿਸਿੰਗ) ਸ੍ਰੀ ਈਸ਼ਵਰ ਸਿੰਘ ਅਤੇ ਆਈ.ਜੀ. ਵੀ. ਨੀਰਜਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਕਿਸੇ ਕਿਸਮ ਦੀ ਸਮੱਸਿਆ ਲਈ ਵਿਦਿਆਰਥੀ ਇਨ•ਾਂ ਅਧਿਕਾਰੀਆਂ ਨਾਲ ਰਾਬਤਾ ਕਰ ਸਕਦਾ ਹੈ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਡੀ.ਜੀ.ਪੀ. ਨੇ ਕਿਹਾ ਕਿ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਸ਼ੋਸਲ ਮੀਡੀਆ ‘ਤੇ ਕੀਤੀਆਂ ਜਾ ਰਹੀਆਂ ਕੋਝੀਆਂ ਕੋਸ਼ਿਸ਼ਾਂ ਪ੍ਰਤੀ ਸਖਤੀ ਨਾਲ ਨਿਪਟਿਆ ਜਾਵੇਗਾ। ਉਨ•ਾਂ ਕਿਹਾ ਕਿ ਸਾਲ 1984-1994 ਦੇ ਕਾਲੇ ਦੌਰ ਦੌਰਾਨ ਵੀ ਅਜਿਹੀਆਂ ਹੀ ਚਾਲਾਂ ਚੱਲੀਆਂ ਗਈਆਂ ਸਨ ਪਰ ਨੌਜਵਾਨਾਂ ਨੂੰ ਅਜਿਹੇ ਯਤਨਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਰਸਤੇ ‘ਤੇ ਚੱਲਣ ਦੀ ਬਜਾਏ ਮੁਲਕ ਖਾਸ ਕਰਕੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਖੁੱਲ• ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਪੁਲਿਸ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਾਲ 1981 ਤੋਂ 2017 ਤੱਕ 2719 ਪੁਲਿਸ ਅਫਸਰਾਂ ਤੇ ਕਰਮਚਾਰੀਆਂ ਨੇ ਮੁਲਕ ਦੀ ਏਕਤਾ ਤੇ ਅਖੰਡਤਾ ਅਤੇ ਅਮਨ-ਸ਼ਾਂਤੀ ਦੀ ਰਾਖੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਸ੍ਰੀ ਅਰੋੜਾ ਨੇ ਕਿਹਾ ਕਿ ਇਨ•ਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਪੁਲੀਸ ਅਫਸਰਾਂ/ਮੁਲਾਜ਼ਮਾਂ ਦੀ ਨਵੀਂ ਪੀੜ•ੀ ਨੂੰ ਆਪਣੀ ਮਾਤ ਭੂਮੀ ਦੀ ਖਾਤਰ ਮਰ-ਮਿਟਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।
ਡੀ.ਜੀ.ਪੀ. ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਤਵਾਦ ਵਿਰੁੱਧ ਲੜਦਿਆਂ ਸ਼ਹੀਦ ਹੋਣ ਵਾਲੇ ਅਫਸਰਾਂ ਦੀ ਵਿਸ਼ੇਸ਼ ਪਰਿਵਾਰ ਪੈਨਸ਼ਨ ਬਹਾਲ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਨ•ਾਂ ਦੱਸਿਆ ਕਿ ਸਾਲ 2014 ਵਿੱਚ ਪੈਨਸ਼ਨ ਵਿੱਚ ਲੱਗੇ ਕੱਟ ਦੀ ਬਜਾਏ ਪਰਿਵਾਰਾਂ ਨੂੰ ਲਾਲ ਕਾਰਡ ਦੀ ਸਹੂਲਤ ਸਮੇਤ ਪੂਰੀ ਪੈਨਸ਼ਨ ਮਿਲੇਗੀ। ਉਨ•ਾਂ ਕਿਹਾ ਕਿ ਪੰਜਾਬ ਪੁਲੀਸ ਆਪਣੇ ਮਹਾਨ ਨਾਇਕਾਂ ਪ੍ਰਤੀ ਹਮੇਸ਼ਾ ਰਿਣੀ ਰਹੇਗੀ ਜਿਨ•ਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਨੇ ਪੰਜਾਬ ਫੋਰਸ ਦੀ ਸ਼ਾਨ ਵਧਾਈ।
ਇਸ ਦੌਰਾਨ ਡੀ.ਜੀ.ਪੀ. ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਡੀ.ਜੀ.ਪੀ. ਸ੍ਰੀ ਐਮ.ਕੇ. ਤਿਵਾੜੀ, ਡੀ.ਜੀ.ਪੀ. (ਸੇਵਾ-ਮੁਕਤ) ਸ੍ਰੀ ਐਮ.ਐਸ. ਭੁੱਲਰ, ਏ.ਡੀ.ਜੀ.ਪੀਜ਼ ਸ੍ਰੀ ਗੌਰਵ ਯਾਦਵ, ਸ੍ਰੀ ਕੁਲਦੀਪ ਸਿੰਘ, ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ, ਸ੍ਰੀ ਸੰਜੀਵ ਕਾਲੜਾ, ਆਈ.ਜੀ. ਜਸਕਰਨ ਸਿੰਘ, ਸ੍ਰੀ ਆਰ.ਪੀ.ਐਸ. ਬਰਾੜ, ਸ੍ਰੀ ਅਮਰ ਸਿੰਘ ਚਾਹਲ, ਸ੍ਰੀ ਨੌਨਿਹਾਲ ਸਿੰਘ ਅਤੇ ਪ੍ਰਮੋਦ ਬਾਨ, ਪੁਲੀਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਡੀ.ਆਈ.ਜੀ. ਸ੍ਰੀ ਐਸ.ਕੇ. ਕਾਲੀਆ ਤੇ ਸ੍ਰੀ ਪਵਨ ਉੱਪਲ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਕਮਾਂਡੈਂਟ ਸ੍ਰੀ ਰਾਜਿੰਦਰ ਸਿੰਘ ਤੇ ਸ੍ਰੀ ਰਾਜ ਪਾਲ ਸਿੰਘ ਸੰਧੂ, ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਅਤੇ ਹੋਰ ਵੀ ਹਾਜ਼ਰ ਸਨ।
EDITED BY : SARA YAHA | | Last Updated : 6:15 pm 21 October 2018























