

ਚੰਡੀਗੜ੍ਹ (ਸਾਰਾ ਯਹਾਂ): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਮਗਰੋਂ ਕਾਂਗਰਸ ਵਿੱਚ ਮੁੜ ਹਿੱਲਜੁਲ ਸ਼ੁਰੂ ਹੋ ਗਈ ਹੈ। ਤਿੱਖੀ ਬਿਆਨਬਾਜ਼ੀ ਮਗਰੋਂ ਅੱਜ ਉੱਪ ਮੁੱਖ ਸੁਖਜਿੰਦਰ ਸਿੰਘ ਰੰਧਾਵਾ ਹਾਈਕਮਾਨ ਨਾਲ ਮੀਟਿੰਗ ਲਈ ਦਿੱਲੀ ਰਵਾਨਾ ਹੋ ਗਏ ਹਨ। ਉਨ੍ਹਾਂ ਨਾਲ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੀ ਮੌਜੂਦ ਹਨ।























