*ਪੰਜਾਬੀ ਨੂੰ ਮੁੱਖ ਵਿਸ਼ਿਆਂ ਵਿਚੋਂ ਬਾਹਰ ਕੱਢਣ ਦੀ ਸਿੱਖਿਆ ਮੰਤਰੀ ਨੇ ਕੀਤੀ ਨਿੰਦਿਆ*

0
16

ਮਾਨਸਾ 23 ਅਕਤੂਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ): ਸਿੱਖਿਆ ਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀਬੀਐਸਈ ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ।

ਬੁੱਧਵਾਰ ਨੂੰ ਪਰਗਟ ਸਿੰਘ ਨੇ ਸੀਬੀਐਸਈ ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿਚੋਂ ਸ਼ਾਮਲ ਕਰਨ ਦੇ ਫੈਸਲੇ ਨੂੰ ਦੇਸ਼ ਭਰ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ ਇਹ ਫ਼ੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ ਘੱਟੋ ਘੱਟ ਸਬੰਧਿਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਹੈ ਨੂੰ ਮੁੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ ਇਸੇ ਤਰ੍ਹਾਂ ਹਰ ਸੂਬੇ ਵਿਚ ਉਥੋਂ ਦੀ ਸਥਾਨਕ ਮਾਤਭਾਸ਼ਾ ਮੁੱਖ ਵਿਸ਼ੇ ਵਿੱਚ ਸ਼ਾਮਿਲ ਹੋਵੇ।

ਉਨ੍ਹਾਂ ਕਿਹਾ ਕਿ ਦੁਨੀਆਂ ਚੋਂ ਅਰਥਚਾਰੇ ਤੇ ਪਹਿਲੀਆਂ ਦੋ ਤਾਕਤਾਂ ਚੋਂ ਇੱਕ ਦੇਸ਼ ਚੀਨ ਨੇ ਚੋਂ ਵਿਦੇਸ਼ੀ ਭਾਸ਼ਾ ਦੀ ਪੜ੍ਹਾਈ ਚੌਥੀ ਜਮਾਤ ਤੋਂ ਹਫ਼ਤੇ ਚੋਂ ਤਿੰਨ ਦਿਨ ਕਰਾਈ ਜਾਂਦੀ ਹੈ ਉਨ੍ਹਾਂ ਕਿਹਾ ਕਿ ਭਾਰਤ ਸਿੱਖਿਆ ਵਿਚ ਦੁਨੀਆ ਦੇ ਸਭ ਤੋਂ ਫਾਡੀ ਦੇਸ਼ਾਂ ਵਿੱਚ ਸ਼ਾਮਲ ਹੈ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਸੰਵਿਧਾਨ ਦੀ ਮੂਲ ਭਾਵਨਾ ਅਲਸੀ ਅਨੁਸਾਰ ਸਿੱਖਿਆ ਨੂੰ ਤੁਰੰਤ ਪੂਰੀ ਤਰ੍ਹਾਂ ਰਾਜਾਂ ਦੀ ਸੂਚੀ ਚੋਂ ਵਾਪਸ ਲਿਆ ਕੇ ਪੂਰੀ ਤਰ੍ਹਾਂ ਮਾਤ ਭਾਸ਼ਾਵਾਂ ਆਧਾਰਤ ਬਣਾਇਆ ਜਾਵੇ ਤਾਂ ਹੀ ਭਾਰਤ ਦੀਆਂ ਭਾਸ਼ਾਵਾਂ ਸਿੱਖਿਆ ਅਤੇ ਵਿਕਾਸ ਨੂੰ ਲੀਹਾਂ ਤੇ ਲਿਆਂਦਾ ਜਾ ਸਕੇ

LEAVE A REPLY

Please enter your comment!
Please enter your name here