
ਮਾਨਸਾ, 22 ਅਕਤੂਬਰ (ਬਲਜੀਤ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 17 ਅਕਤੂਬਰ, 2018 ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ 07 ਨਵੰਬਰ ਨੂੰ ਦਿਵਾਲੀ ਅਤੇ 23 ਨਵੰਬਰ ਨੂੰ ਗੁਰਪੂਰਬ ਮੌਕੇ ਪਟਾਖੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਆਪਣੀਆਂ ਦਰਖ਼ਾਸਤਾਂ ਮਿਤੀ 22 ਅਕਤੂਬਰ ਤੋਂ ਲੈ ਕੇ 26 ਅਕਤੂਬਰ ਸ਼ਾਮ 5 ਵਜੇ ਤੱਕ ਆਪਣੇ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿਖੇ ਨਿਰਧਾਰਤ ਪ੍ਰੋਫਾਰਮੇ ਵਿਚ ਦੇ ਸਕਦੇ ਹਨ।
ਜਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਆਰਜੀ ਲਾਇਸੰਸ ਲੈਣ ਲਈ ਜੋ ਦਰਖ਼ਾਸਤਾਂ ਪ੍ਰਾਪਤ ਹੋਣਗੀਆਂ ਉਨ੍ਹਾਂ ਵਿਚੋਂ ਡਰਾਅ ਆਫ਼ ਲਾਟਸ ਰਾਹੀਂ ਜਿਲ੍ਹਾ ਮੈਜਿਸਟਰੇਟ, ਮਾਨਸਾ ਦੇ ਦਫ਼ਤਰ ਵਿਖੇ ਮਿਤੀ 29 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਇਹ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ।
EDITED BY : SARA YAHA | | Last Updated : 7:49 pm 22 October 2018
EDITED BY : SARA YAHA | | Last Updated : 7:49 pm 22 October 2018























