*ਦੇਸ਼ ‘ਚ ਕੋਰੋਨਾ ਦਾ ਕਹਿਰ! ਪਿਛਲੇ 24 ਘੰਟਿਆਂ ‘ਚ 27 ਹਜ਼ਾਰ 553 ਨਵੇਂ ਕੇਸ, 1525 ਤੱਕ ਪਹੁੰਚਿਆਂ ਓਮੀਕ੍ਰੋਨ ਦਾ ਅੰਕੜਾ*

0
17

02 ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਦੇਸ਼ ‘ਚ ਜਾਨ ਲੇਵਾ ਕੋਰੋਨਾ ਵਾਇਰਸ ਮਹਾਂਮਾਰੀ ਦੇ ਮਾਮਲੇ ਹੁਣ ਤੇਜ਼ੀ ਨਾਲ ਵਧ ਰਹੇ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖ਼ਤਰਨਾਕ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 27 ਹਜ਼ਾਰ 553 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 284 ਲੋਕਾਂ ਦੀ ਮੌਤ ਹੋ ਗਈ। ਦੇਸ਼ ‘ਚ ਹੁਣ ਤਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 1525 ਮਾਮਲੇ ਸਾਹਮਣੇ ਆ ਚੁੱਕੇ ਹਨ। ਜਾਣੋ ਦੇਸ਼ ‘ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ?

ਹੁਣ ਤਕ 4 ਲੱਖ 81 ਹਜ਼ਾਰ 770 ਲੋਕਾਂ ਦੀ ਮੌਤ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 1 ਲੱਖ 22 ਹਜ਼ਾਰ 801 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 81 ਹਜ਼ਾਰ 770 ਹੋ ਗਈ ਹੈ। ਅੰਕੜਿਆਂ ਅਨੁਸਾਰ ਬੀਤੇ ਦਿਨ 9249 ਲੋਕ ਠੀਕ ਹੋਏ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 42 ਲੱਖ 84 ਹਜ਼ਾਰ 561 ਲੋਕ ਠੀਕ ਹੋ ਚੁੱਕੇ ਹਨ।

ਹੁਣ ਤਕ 145 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ
ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾ ਵਾਇਰਸ ਵੈਕਸੀਨ ਦੀਆਂ 145 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ 25 ਲੱਖ 75 ਹਜ਼ਾਰ 225 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 145 ਕਰੋੜ 44 ਲੱਖ 13 ਹਜ਼ਾਰ 5 ਖੁਰਾਕਾਂ ਵੈਕਸੀਨ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

LEAVE A REPLY

Please enter your comment!
Please enter your name here