*7 ਜਨਵਰੀ ਨੂੰ ਜਾਰੀ ਹੋਏਗਾ ਮੁਲਾਜ਼ਮ ਪੱਕੇ ਕਰਨ ਦਾ ਨੋਟੀਫਿਕੇਸ਼ਨ, ਮੁੱਖ ਮੰਤਰੀ ਚੰਨੀ ਵੱਲੋਂ ਭਰੋਸਾ*

0
192

ਚੰਡੀਗੜ੍ਹ 03,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਬਾਦਲ ਤੇ ਮੁੱਖ ਸਕੱਤਰ ਹਾਜ਼ਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਨੇ ਯੂਨੀਅਨਾਂ ਦੇ ਲੀਡਰਾਂ ਨੂੰ ਭਰੋਸਾ ਦਿੱਤਾ ਹੈ ਕਿ 7 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਕਿ ਕਿਹੜੇ ਵਿਭਾਗ ਵਿੱਚ ਕਿੰਨੇ ਲੋਕ ਪੱਕੇ ਹੋਣਗੇ।

ਇਸ ਦੇ ਨਾਲ ਹੀ ਸਰਕਾਰ ਨੇ ਹੁਣ 7 ਜਨਵਰੀ ਨੂੰ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਮੁਲਾਜ਼ਮ ਯੂਨੀਅਨਾਂ ਦੇ ਲੀਡਰਾਂ ਨੇ ਕਿਹਾ ਹੈ ਕਿ ਸੀਐਮ ਨਾਲ ਮੀਟਿੰਗ ਤੋਂ ਬਾਅਦ ਖੰਨਾ ‘ਚ ਮੁੜ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਧਰਨਾ ਜਾਰੀ ਰੱਖਣ ਜਾਂ ਖ਼ਤਮ ਕਰਨ ਦਾ ਐਲਾਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here